ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ
ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਪਠਾਨਕੋਟ ਸ਼ਹਿਰ‘ ਚ ਛਾਪੇਮਾਰੀ ਕੀਤੀ ਗਈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਗਠਿਤ ਟੀਮ ਨੇ ਪਠਾਨਕੋਟ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲਾਟਰੀ ਦੀ ਆੜ ਵਿੱਚ ਕੋਈ ਗ਼ੈਰਕਾਨੂੰਨੀ ਕਾਰੋਬਾਰ ਤਾਂ ਨਹੀਂ ਚਲਾਇਆ ਜਾ ਰਿਹਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਲਾਟਰੀ ਵਿਕਰੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇ ਕੋਈ ਵਿਅਕਤੀ ਗ਼ੈਰ-ਕਾਨੂੰਨੀ ਲਾਟਰੀ/ਦੜਾ-ਸੱਟਾ ਅਤੇ ਪਰਚੀ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਗ਼ੈਰਕਾਨੂੰਨੀ ਲਾਟਰੀ ਦੇ ਕਾਰੋਬਾਰ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਅਚਨਚੇਤੀ ਛਾਪੇਮਾਰੀ ਜਾਰੀ ਰਹੇਗੀ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media