Wednesday, April 1, 2026

ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਲਈ ਸੰਤੁਲਿਤ ਆਹਾਰ ਜਰੂਰੀ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱੱੱੱਫਰਪੁਰ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ।
                   ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਉਪ ਕੇਂਦਰ ਦੌਪਾਲਪੁਰ ਵਿਖੇ ਮਮਤਾ ਦਿਵਸ ਮੌਕੇ ਟੀਕਾਕਰਨ ਦੇ ਕੰਮਕਾਜ਼ ਦਾ ਮੁਆਇਨਾ ਕੀਤਾ ਅਤੇ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਤੋਂ ਬਾਅਦ ਸੰਤੁਲਿਤ ਅਤੇ ਵਿਟਾਮਿਨ ਭਰਪੂਰ ਆਹਾਰ ਲੈਣ ਲਈ ਪ੍ਰੇਰਿਤ ਕੀਤਾ।
ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ, ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਬੱਚਿਆਂ ਦੇ ਟੀਕਾਕਰਨ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਮੁਫਤ ਏ.ਐਨ.ਸੀ. ਚੈਕਅੱਪ ਅਤੇ ਟੀਕਾਕਰਨ ਕੀਤਾ ਜਾਂਦਾ ਹੈ।
ਡਾ. ਸਿੰਘ ਨੇ ਕਿਹਾ ਕਿ ਜੱਚਾ-ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣਾ ਚਾਹੀਦਾ ਹੈ।ਅਜਿਹੇ ਵਿਅਕਤੀ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ।ਉਨ੍ਹਾਂ ਗਰਭਵਤੀ ਔਰਤਾਂ ਨੂੰ ਕਿਹਾ ਕਿ ਗਰਭ ਅਵਸਥਾ ਅਤੇ ਜਣੇਪੇ ਤੋਂ ਬਾਅਦ ਸੰਤੁਲਿਤ ਅਤੇ ਵਿਟਾਮਿਨ ਭਰਪੂਰ ਭੋਜਨ ਦੀ ਸਭ ਤੋਂ ਵੱਧ ਜ਼ਰੂਰਤ ਹੁੰਦੀ ਹੈ।ਇਸ ਨਾਲ ਮਾਂ ਬੱਚਾ ਦੋਵਾਂ ਦੀ ਸਿਹਤ ਠੀਕ ਰਹੇਗੀ ਅਤੇ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋਣ ਤੋਂ ਬਚੇ ਰਹਿਣਗੇ।
                  ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸਿਹਤ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ ਬਾਲ ਮੌਤ ਦਰ ਘੱਟ ਕਰਨ ਲਈ ਨਵਜੰਮੇ ਬੱਚੇ ਨੂੰ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਕਿਉਂਕਿ ਮਾਂ ਦਾ ਦੁੱਧ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦਾ ਹੈ।
              ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …