ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਹੋਰਨਾਂ
ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਅੱਜ ਭਲਕ ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ ਤੇ ਪੰਜਾਬ ਵਿੱਚ ਵੈਟ ਦੀਆਂ ਵੱਧ ਦਰਾਂ ਕਾਰਨ ਕਈ ਮਹੀਨੇ ਪਹਿਲਾਂ ਹੀ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਸੀ ਤੇ ਹੁਣ ਪੰਜਾਬ ਉਤਰੀ ਰਾਜਾਂ ਵਿੱਚ ਇਕੱਲਾ ਸੂਬਾ ਹੈ, ਜਿਥੇ ਪੈਟਰੋਲ ਸਭ ਤੋਂ ਜਿਆਦਾ ਮਹਿੰਗਾ 109 ਰੁਪਏ 37 ਪੈਸੇ ਪ੍ਰਤੀ ਲੀਟਰ ਵੇਚਿਆ ਜਾ ਰਿਹਾ ਹੈ।ਕਾਮਰੇਡ ਗੋਰਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ਵਿੱਚ ਲਗਾਤਾਰ ਵਾਧਾ ਹੋਣ ਨਾਲ ਮਹਿੰਗਾਈ ਦਰ ਵੀ ਲਗਾਤਾਰ ਵਧ ਰਹੀ ਹੈ।ਪਰ ਸੂਬਾ ਸਰਕਾਰਾਂ ਵਲੋਂ ਤੇਲ ਮਹਿੰਗਾ ਹੋਣ ਦਾ ਕਾਰਨ ਮੁਫ਼ਤ ਕਰੋਨਾ ਵੈਕਸੀਨ ਦੇ ਟੀਕੇ ਤੇ ਮੁਫ਼ਤ ਵੰਡੀ ਗਈ ਕਣਕ ਨੂੰ ਦੱਸਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨਾਲ ਵੀ ਆਮ ਲੋਕਾਂ ਦਾ ਜਿਉਣਾ ਦੁਬਰ ਹੋਇਆ ਪਿਆ ਹੈ।ਆਮ ਲੋਕਾਂ ਦੀਆਂ ਵੋਟਾਂ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਵੋਟਰਾਂ ਦੀ ਕੋਈ ਫਿਕਰ ਨਹੀ ਹੈ, ਬਲਕਿ ਕਾਰਪੋਰੇਟ ਘਰਾਣਿਆਂ ਦਾ ਜਿਆਦਾ ਫਿਕਰ ਹੈ।ਕਾਮਰੇਡ ਗੋਰਾ ਨੇ ਕਿਹਾ ਕਿ ਨਿੱਤ ਵਧ ਰਹੀ ਮਹਿੰਗਾਈ ਖਿਲਾਫ਼ ਲੋਕਾਂ ਨੂੰ ਸੜਕਾਂ ‘ਤੇ ਆਉਣ ਲਈ ਮਜ਼ਬੂਰ ਹੋਣਾ ਪਵੇਗਾ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media