ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਜਿਲ੍ਹਾ
ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਜਿਲ੍ਹਾ ਪਠਾਨਕੋਟ ਵਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਸਾਹਪੁਰਕੰਡੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਅਤੇ ਲੈਬਰ ਕਾਰਡ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।ਜਿਸ ਵਿੱਚ ਲੈਬਰ ਵਿਭਾਗ ਵਲੋਂ 70 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ।
ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਪਿੰਡ ਦੇ ਲੋਕਾਂ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜ਼ਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸ਼ਨ ਅਤੇ ਫ੍ਰੀ ਕਾਨੂੰਨੀ ਸਹਾਇਤਾ ਸਕੀਮ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਨ ਬਾਰੇ ਦੱਸਿਆ।ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਅਤੇ ਈ-ਮੇਲ dtlsa.ptk@punjab.gov.in ਬਾਰੇ ਵੀ ਜਣਕਾਰੀ ਦਿੱਤੀ ਗਈ।
ਇਸ ਮੋਕੇ ਕੁੰਵਰ ਡਾਬਰ (ਕਿਰਤ ਤੇ ਸਲਾਹ ਅਫਸਰ), ਮਨੋਜ ਕੁਮਾਰ (ਲੇਬਰ ਇੰਮਫੋਸਮੈਂਟ ਅਫਸਰ), ਸਤ ਭੂਸ਼ਣ ਗੁਪਤਾ (ਪਿੰਸੀਪਲ ਕੌਆਰਡੀਨੇਟਰ) ਅਤੇ ਸ਼ਿਵ ਨੰਦਾ (ਜੀ.ਐਮ) ਅਤੇ ਉਨਾਂ ਦਾ ਸਟਾਫ ਮੌਜ਼ੂਦ ਸੀ।
Check Also
ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ …
Punjab Post Daily Online Newspaper & Print Media