Tuesday, November 24, 2026

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਆਈ.ਟੀ.ਆਈ (ਲੜਕੀਆਂ) ਦੇ ਮੁੱਖੀ ਤੇ ਸਟਾਫ ਦਾ ਸਨਮਾਨ

ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸ਼ਨ ਰੈਡ ਕਰਾਸ ਸੋਸਾਇਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਨੂੰ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਵਾਸਤੇ ਮਾਸਕ ਤਿਆਰ ਕਰਨ ਲਈ ਕੱਪੜਾ ਮੁਹੱਈਆ ਕਰਵਾਇਆ ਗਿਆ।ਕਰੋਨਾ ਮਹਾਮਾਰੀ ਦੇ ਚਲਦਿਆਂ ਸਾਰੇ ਵਿਦਿਆਕ ਅਦਾਰਿਆਂ ਦੇ ਬੰਦ ਹੋਣ ਦੇ ਬਾਵਜ਼ੂਦ ਸਿਖਿਆਰਥੀਆਂ ਦੀ ਮਦਦ ਨਾਲ ਸਮੂਹ ਸਟਾਫ ਨੇ ਮਾਸਕ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਰੈਡ ਕਰਾਸ ਸੋਸਾਇਟੀ ਸ਼ਹੀਦ ਭਗਤ ਸਿੰਘ ਨਗਰ ਨੂੰ ਸੌਂਪੇ ਗਏ।ਉਚ ਅਧਿਕਾਰੀ ਦੇ ਆਦੇਸ਼ਾਂ ਦੀ ਪਾਲਣਾ ਅਤੇ ਇਸ ਸ਼ਲਾਘਾਯੋਗ ਕਾਰਗੁਜ਼ਾਰੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਵਲੋਂ ਸੰਸਥਾ ਦੇ ਮੁਖੀ ਰਸ਼ਪਾਲ ਚੰਦੜ ਸਮੇਤ 11 ਸਟਾਫ ਮੈਂਬਰ ਜਿਨ੍ਹਾਂ ਵਿੱਚ ਸ਼੍ਰੀਮਤੀ ਨੀਲਮ ਰਾਣੀ ਸੀਨੀਅਰ ਇੰਸਪੈਕਟਰ, ਸ਼੍ਰੀਮਤੀ ਪ੍ਰਿਆ ਇੰਸਪੈਕਟਰ, ਸ਼੍ਰੀਮਤੀ ਰਣਜੀਤ ਕੌਰ ਇੰਸਪੈਕਟਰ, ਸ਼੍ਰੀਮਤੀ ਅੰਜਨਾ ਕੁਮਾਰੀ ਇੰਸਪੈਕਟਰ, ਸ਼੍ਰੀਮਤੀ ਅਮਨਦੀਪ ਕੌਰ ਇੰਸਪੈਕਟਰ, ਸ਼੍ਰੀਮਤੀ ਪੂਜਾ ਸ਼ਰਮਾ ਇੰਸਪੈਕਟਰ, ਮਿਸ ਸਰਬਜੀਤ ਇੰਸਪੈਕਟਰ, ਦਲਜੋਹਨ ਸਿੰਘ, ਕਲਰਕ, ਅਮਰਬਹਾਦਰ, ਸੇਵਾਦਾਰ ਅਤੇ ਗਣੇਸ਼ ਚੌਂਕੀਦਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਸੰਸਥਾ ਦੇ ਮੁਖੀ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …