Monday, September 21, 2026

ਸਕੂਲੀ ਵਾਹਨਾਂ ਦੇ ਮਾਲਕ ਤੇ ਡਰਾਈਵਰ ਨੂੰ ਦਸਤਾਵੇਜ਼ ਮੁਕੰਮਲ ਰੱਖਣ ਦੇ ਆਦੇਸ਼

ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਦੌਰਾਨ 4 ਚਲਾਨ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਰਨਬੀਰ ਸਿੰਘ ਛੀਨਾ ਨੇ ਪਟਿਆਲਾ ਰੋਡ ਸੰਗਰੂਰ ਵਿਖੇ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਤੇ ਚਾਰ ਸਕੂਲੀ ਵਾਹਨਾਂ ਦੇ ਚਲਾਨ ਕੀਤੇ।ਛੀਨਾ ਨੇ ਸਕੂਲੀ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਸਕੂਲ ਮਾਲਕਾਂ ਅਤੇ ਵਾਹਨ ਚਾਲਕਾਂ ਨੂੰ ਲੋੜੀਂਦੇ ਕਾਗਜ਼ਾਤ ਹਮੇਸ਼ਾਂ ਪੂਰੇ ਰੱਖਣ ਦੇ ਆਦੇਸ਼ ਵੀ ਦਿੱਤੇ।
                    ਛੀਨਾ ਨੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੰੂ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਅੰਦਰ ਅੱਗ ਬੁਝਾਊ ਯੰਤਰ, ਮੁੱਢਲੀ ਸਹਾਇਤਾ ਲਈ ਦਵਾਈਆਂ (ਫਸਟ ਏਡ ਕਿੱਟ), ਸੀ.ਸੀ.ਟੀ.ਵੀ ਕੈਮਰੇ ਅਤੇ ਬੱਚਿਆਂ ਨੂੰ ਉਤਾਰਨ ਅਤੇ ਚੜਾਉਣ ਲਈ ਕੰਡਕਟਰ, ਸਪੀਡ ਗਵਨਰ, ਡਰਾਈਵਰ ਦੀ ਵਰਦੀ ਨੇਮ ਪਲੇਟ, ਬੱਸਾਂ ਦਾ ਰੰਗ ਪੀਲਾ, ਸਕੂਲ ਬੱਸ ਦੇ ਮਾਲਕ ਦਾ ਨੰਬਰ ਬੱਸ ’ਤੇ ਲਿਖਿਆ ਹੋਵੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …