Monday, August 24, 2026

ਸਲਾਈਟ ਸੰਸਥਾ ਵਿਖੇ ਮਨਾਇਆ ਜਾ ਰਿਹਾ ਹੈ ਵਿਜੀਲੈਂਸ ਜਾਗਰੂਕਤਾ ਹਫ਼ਤਾ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ) ਦੀਆਂ ਹਦਾਇਤਾਂ ਅਨੁਸਾਰ 26 ਅਕਤੂਬਰ ਤੋਂ 1 ਨਵੰਬਰ 2021 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਾਲ ਚੌਕਸੀ ਜਾਗਰੂਕਤਾ ਦਾ ਵਿਸ਼ਾ ਸਵਤੰਤਰ ਭਾਰਤ ‘75 ਇਮਾਨਦਾਰੀ ਨਾਲ ਸਵੈ-ਨਿਰਭਰਤਾ ਹੈ।
                       ਜਿਕਰਯੋਗ ਹੈ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਦਾ ਉਦੇਸ਼ ਜਨਤਕ ਜੀਵਨ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨਾ ਹੈ।ਜਨਤਕ ਜੀਵਨ ਵਿੱਚ ਅਖੰਡਤਾ ਨੂੰ ਉਤਸ਼ਾਹਿਤ ਕਰਨ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਪ੍ਰਾਪਤੀ ਲਈ ਆਪਣੇ ਯਤਨਾਂ ਦੇ ਹਿੱਸੇ ਵਜੋਂ ਸੀ.ਵੀ.ਸੀ ਹਰ ਸਾਲ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਉਂਦਾ ਹੈ।ਇਸ ਸਮੇਂ ਡਾਇਰੈਕਟਰ ਡਾ. ਜੈਨ ਨੇ ਕਿਹਾ ਕਿ ਸਾਡੇ ਵਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਉਣ ਦਾ ਮਕਸਦ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਅਤੇ ਰੋਕਥਾਮ ਵਿੱਚ ਹਿੱਸਾ ਲੈਣ ਲਈ ਸਭ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ ਸਲਾਇਟ ਦੇ ਵਿਜੀਲੈੰਸ ਅਫਸਰ ਪ੍ਰੋ. ਪ੍ਰਦੀਪ ਗੁਪਤਾ ਵਲੋਂ ਸੰਸਥਾ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਨ, ਇਮਾਨਦਾਰੀ ਤੇ ਸੱਚੇ ਸੁੱਚੇ ਆਦਰਸ਼ਾਂ ਨੂੰ ਕਾਇਮ ਰੱਖਣ ਦੀ ਸਹੁੰ ਵੀ ਚੁੱਕਵਾਈ ਗਈ ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …