ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸ ਵਲੋਂ ਦਿੱਲੀ ਵਿਖੇ 1984 ’ਚ ਹੋਏ ਸਿੱਖ
ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਰਾਸ਼ਟਰੀ ਕਾਂਗਰਸ ਵਲੋਂ ਕੇਂਦਰੀ ਐਗਜੈਕਟਿਵ ’ਚ ਸਥਾਨ ਦਿੰਦਿਆਂ ਪਰਮਾਨੈਂਟ ਇਨਵਾਇਟੀ ਬਣਾਏ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੀ ਕਾਰਵਾਈ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ ਦੇ ਨਾਵਾਂ ’ਤੇ ਮੋਹਰ ਲਗਾਈ ਗਈ ਹੈ, ਜਿਨ੍ਹਾਂ ’ਚ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਦਾ ਨਾਮ ਵੀ ਸ਼ਾਮਲ ਹੈ ।
ਛੀਨਾ ਨੇ ਕਿਹਾ ਕਿ ਟਾਇਟਲਰ ਨੇ ’84 ’ਚ ਹੋਏ ਕਤਲੇਆਮ ਸਮੇਂ ਮਾਸੂਮ ਸਿੱਖਾਂ ’ਤੇ ਹਮਲਾ ਕਰਨ ਲਈ ਦੰਗਾਕਾਰੀਆਂ ਦੀ ਅਗਵਾਈ ਕੀਤੀ ਹੈ।ਉਨ੍ਹਾਂ ਕਿਹਾ ਕਿ ਟਾਈਟਲਰ ਨੇ ਦੰਗਿਆਂ ਦੇ ਸਮੇਂ ਦਿੱਲੀ ’ਚ ਸੈਂਕੜੇ ਸਿੱਖਾਂ ਦੇ ਕਤਲ ਕਰਨ ਦਾ ਦਾਅਵਾ ਕੀਤਾ ਹੈ, ਜਿਸ ਸਬੰਧੀ ਬੀਤੇ ਸਮੇਂ ਦੌਰਾਨ ਇਕ ਵੀਡੀਓ ਵੀ ਚਰਚਾ ’ਚ ਰਹੀ ਸੀ, ਜਿਸ ਕਾਰਨ ਰਾਜਨੀਤਿਕ ਤੋਂ ਇਲਾਵਾ ਸਮੂਹ ਜਗਤ ਦਾ ਮਾਹੌਲ ਗਰਮਾ ਗਿਆ ਸੀ ਅਤੇ ਹੁਣ ਸੋਨੀਆ ਗਾਂਧੀ ਵਲੋਂ ਉਸ ਉਕਤ ਅਹੁੱਦਾ ਨਿਵਾਜ ਕੇ ਸਿੱਖਾਂ ਦੇ ਜਖ਼ਮਾਂ ਨੂੰ ਤਾਜ਼ਾ ਕਰ ਦਿੱਤਾ ਗਿਆ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media