ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ
ਮੁਆਫ਼ ਕਰਨ ਤਹਿਤ ਪਿੰਡ ਕਰੀਹਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ।ਜਿਸ ਦੌਰਾਨ 168 ਘਰੇਲੂ ਬਿਜਲੀ ਖਪਤਕਾਰਾਂ ਦੇ ਪਿੱਛਲੇ ਬਕਾਏ ਮੁਆਫ਼ ਕੀਤੇ ਗਏ।ਪਿੰਡ ਕਰੀਹਾ ਦੇ 105 ਲਾਭਪਾਤਰੀਆਂ ਦੇ 70619 ਅਤੇ ਪਿੰਡ ਮੱਲਪੁਰ ਅੜਕਾਂ ਦੇ 63 ਲਾਭਪਾਤਰੀਆਂ ਦੇ 63336 ਰੁਪਏ ਦੇ ਬਕਾਏ ਮੁਆਫ਼ ਹੋਏ।
ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਕਿ ਪਿਛਲੇ ਬਕਾਏ ਮੁਆਫ਼ ਹੋਣ ਨਾਲ ਸਮਾਜ ਦੇ ਵਿੱਤੀ ਤੌਰ ’ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ।ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਉਨ੍ਹਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਜੋ ਇਹ ਗ਼ਰੀਬ ਪੱਖੀ ਫ਼ੈਸਲਾ ਲਿਆ ਸੀ, ਉਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਡਿਫਾਲਟਰ ਖੱਪਤਕਾਰਾਂ ਦੇ ਬਕਾਏ ਦੀ ਅਦਾਇਗੀ ਖ਼ੁਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਲਾਭਪਾਤਰੀਆਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਬੰਧਤ ਖੱਪਤਕਾਰ ਆਪਣੇ ਬਿਜਲੀ ਦਫ਼ਤਰਾਂ ਵਿੱਚ ਜਾ ਕੇ ਵੀ ਇਸ ਸਬੰਧੀ ਫਾਰਮ ਭਰ ਸਕਦੇ ਹਨ।ਉਨ੍ਹਾਂ ਹਲਕੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਐਕਸੀਅਨ ਵਿਨੈਦੀਪ ਸਿੰਘ, ਐਸ.ਡੀ.ਓ ਗੁਰਮੇਲ ਸਿੰਘ, ਜੇ.ਈ ਗਗਨਦੀਪ ਸਿੰਘ, ਇੰਜ. ਚਮਨ ਲਾਲ, ਕਪਿਲ ਕਿਰਪਾਲ, ਬਾਬਾ ਦਲਜੀਤ ਸਿੰਘ, ਗੁਰਕਮਲ, ਹਰਕਮਲ, ਪਰਮਜੀਤ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ ਯੂ.ਐਸ.ਏ, ਪੰਚ ਮਨੋਹਰ ਲਾਲ, ਸੁਖਵਿੰਦਰ ਕੁਮਾਰ, ਹਰਵਿੰਦਰ ਸਿੰਘ, ਨਰਿੰਦਰ ਕੁਮਾਰ, ਸਾਬਕਾ ਸਰਪੰਚ ਨਿਰਮਲ ਜੱਸਲ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media