ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਇੰਸੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ (ਐਚ.ਆਈ) ਦੇ ਵਿਦਿਆਰਥੀਆਂ ਦਾ
ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਬੱਚਿਆਂ ਨੇ ਭਾਸ਼ਜ਼ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ।ਡਿਪਲੋਮਾ ਕੋਰਸ (ਐਚ.ਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਨੂੰ ਬਾਰੇ ਮੁਕਾਬਲੇ ਵਿੱਚ ਹਿੱਸਾ ਲਿਆ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਡਿਪਲੋਮਾ ਕੋਰਸ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਭਵਿੱਖ ਬਾਰੇ ਅਸ਼ੀਸਾਂ ਦਿੱਤੀਆਂ।ਡੈਫ ਸਕੂਲ ਦੇ ਡਾਇਰੈਕਟਰ ਰਜਿੰਦਰਪਾਲ ਸਿੰਘ ਨੇ ਵੀ ਸਾਰੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ।
ਅੰਤ ਵਿੱਚ ਡਾ. ਇੰਦਰਜੀਤ ਕੌਰ ਨੇ ਸਾਰਿਆਂ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੀ ਤਸਵੀਰ, ਐਵਾਰਡ ਅਤੇ ਅਸ਼ੀਰਵਾਦ ਦਿੱਤੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media