ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਪੰਜਾਬੀ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ।ਪੰਜਾਬੀ ਅਤੇ
ਇਸ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਇਤਿਹਾਸ ਅਤੇ ਸੰਘਰਸ਼ ਨੂੰ ਯਾਦ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਉਨਾਂ੍ਹ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦਾ ਮੌਜ਼ੂਦਾ ਰੂਪ 1 ਨਵੰਬਰ 1966 ਨੂੰ ਹੋਂਦ ਵਿੱਚ ਆਇਆ ਸੀ।ਉਨ੍ਹਾਂ ਨੇ ਵਧੀਆ ਕਵਿਤਾਵਾਂ ਦਾ ਉਚਾਰਨ ਕਰਕੇ ਆਪਣੇ ਮਹਾਨ ਯੋਧਿਆਂ ਅਤੇ ਆਜ਼ਾਦੀ ਘੁਲਾਟੀਆ ਨੂੰ ਯਾਦ ਕੀਤਾ।ਸੂਬੇ ਦੀ ਦੁਖਦਾਈ ਵੰਡ ਬਾਰੇ ਜਾਣੂ ਕਰਵਾਉਂਦਿਆਂ ਕਈ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ।ਅੰਤ ਵਿੱਚ ਉਨ੍ਹਾਂ ਨੇ ਆਪਣੇ ਖੁਸ਼ਹਾਲ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਸਹੁੰ ਚੁੱਕੀ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਭੇਜਿਆ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਦਿੱਤੀ ਕਿ ਸਾਨੁੰ ਸਹੀ ਰਸਤੇ `ਤੇ ਚੱਲਣਾ ਚਾਹੀਦਾ ਹੈ ਅਤੇ ਸੂਬੇ ਨੂੰ ਹਰ ਪੜਾਅ ‘ਤੇ ਵਿਕਸਿਤ ਸੂਬਾ ਬਣਾਉਣ ਲਈ ਆਪਣੀ ਸਿਆਣਪਤਾ ਦੀ ਵਰਤੋਂ ਕਰਨੀ ਚਾਹੀਦੀ ਹੈ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media