Friday, March 13, 2026

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ- ਦਲਮੇਘ ਸਿੰਘ

PPN1411201419
ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜਾਦ ਕਰਵਾ ਕੇ ਸੰਗਤੀ ਪ੍ਰਬੰਧ ‘ਚ ਲਿਆਉਣ ਲਈ ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰ: ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਮਹੰਤਾਂ ਪਾਸ ਸੀ। ਮਹੰਤ ਨਰੈਣੂ ਵਰਗੇ ਗੁਰੂ-ਘਰਾਂ ਵਿੱਚ ਮਨਮਾਨੀਆਂ ਕਰਦੇ ਸਨ। ਜਿਸ ਪ੍ਰਤੀ ਸਿੱਖ-ਸੰਗਤਾਂ ਵਿੱਚ ਭਾਰੀ ਰੋਸ ਤੇ ਰੋਹ ਸੀ। ਗੁਰਦੁਆਰਾ ਸਾਹਿਬਾਨ ਵਿੱਚੋਂ ਮਹੰਤਾਂ ਦੇ ਮਨਮਾਨੀ ਤੇ ਮਾੜੇ ਪ੍ਰਬੰਧ ਨੂੰ ਬਦਲਣ ਲਈ ਸਿੱਖ ਸੰਗਤਾਂ ਨੇ ਵੱਡੇ ਰੂਪ ‘ਚ ਹੰਬਲਾ ਮਾਰਦਿਆਂ ਮਹੰਤਾਂ ਪਾਸੋਂ ਗੁਰਦੁਆਰਾ ਸਾਹਿਬਾਨ ਅਜ਼ਾਦ ਕਰਵਾਉਣੇ ਸ਼ੁਰੂ ਕਰ ਦਿੱਤੇ। ਉਪਰੰਤ ਪੂਰਨ ਗੁਰਸਿੱਖਾਂ ਦੀਆਂ ਕਮੇਟੀਆਂ ਬਣਾਈਆਂ ਜਿਸ ਨਾਲ ਮੁਕੰਮਲ ਰੂਪ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ ਤੇ ਇਸ ਕਮੇਟੀ ਦੇ ਪਹਿਲੇ ਪ੍ਰਧਾਨ ਸ.ਸੁੰਦਰ ਸਿੰਘ ਮਜੀਠੀਆ ਬਣੇ, ਉਪਰੰਤ ਬਾਬਾ ਖੜਕ ਸਿੰਘ ਇਸ ਸੰਸਥਾ ਦੇ ਮੁਖੀ ਰਹੇ ਤੇ ਹੁਣ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਚੱਜੇ ਰੂਪ ‘ਚ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਮੇਂ ਦੇ ਹਾਣੀ ਬਣਦਿਆਂ ਖੇਡਾਂ, ਸਿਹਤ ਸੇਵਾਵਾਂ, ਮਿਆਰੀ ਵਿੱਦਿਆ ਦੇ ਖੇਤਰ ਵਿੱਚ ਅਹਿਮ ਪੁਲਾਂਘਾਂ ਪੁੱਟੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ, ਹਸਪਤਾਲਾਂ, ਸਕੂਲਾਂ ਤੇ ਕਾਲਜਾਂ ਦੇ ਪ੍ਰਬੰਧ ਚਲਾ ਰਹੀ ਹੈ ਉੱਥੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਯੋਗ ਅਗਵਾਈ ਵਿੱਚ ਕੈਂਸਰ ਪੀੜ੍ਹਤਾਂ, ਸੁਨਾਮੀ ਤੇ ਹੜ੍ਹਾਂ ਵਰਗੀਆਂ ਕੁਦਰਤੀ ਕਰੋਪੀਆਂ ਤੋਂ ਪ੍ਰਭਾਵਿਤ ਲੋਕਾਂ ਦੀ ਦਿਲ ਖੋਹਲ ਕੇ ਸਹਾਇਤਾ ਕੀਤੀ ਜਾ ਰਹੀ ਹੈ।ਅੱਜ ਦੇ ਇਸ ਇਤਿਹਾਸਕ ਦਿਹਾੜੇ ਦੀ ਮੈਂ ਸਮੁੱਚੇ ਸਿੱਖ-ਪੰਥ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਾ ਹਾਂ।
ਇਸ ਮੌਕੇ ਸਿੰਘ ਸਾਹਬਿ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਰੂਪ ਸਿੰਘ ਸਕੱਤਰ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਰਣਜੀਤ ਸਿੰਘ, ਸ੍ਰ: ਮਹਿੰਦਰ ਸਿੰਘ ਆਹਲੀ ਐਡੀ: ਸਕੱਤਰ, ਸ੍ਰ: ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ, ਸ੍ਰ:ਭੂਪਿੰਦਰ ਸਿੰਘ, ਸ੍ਰ: ਬਿਜੈ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਸੁਖਰਾਜ ਸਿੰਘ ਐਡੀ: ਮੈਨੇਜਰ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ੍ਰ: ਹਰਿੰਦਰਪਾਲ ਸਿੰਘ ਚੀਫ਼ ਅਕਾਊਂਟੈਂਟ, ਸ੍ਰ: ਗੁਰਚਰਨ ਸਿੰਘ ਅਕਾਊਂਟੈਂਟ, ਸ੍ਰ: ਪਰਮਦੀਪ ਸਿੰਘ, ਸ੍ਰ: ਜਸਪਾਲ ਸਿੰਘ, ਸ੍ਰ: ਨਿਰਮਲ ਸਿੰਘ, ਸ੍ਰ: ਸਿਮਰਜੀਤ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਪ ਇੰਚਾਰਜ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸ੍ਰ: ਦਰਸ਼ਨ ਸਿੰਘ ਮੀਤ ਮੈਨੇਜਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply