
ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ) – ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਕਾ ਲੰਗਰ ਛਕਿਆ। ਉਨ੍ਹਾਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਜੋ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਅਸਥਾਨ ਤੇ ਜੋ ਵੀ ਸ਼ਰਧਾਲੂ ਆਉਂਦਾ ਹੈ ਮੂੰਹ ਮੰਗੀਆਂ ਮੁਰਾਦਾਂ ਪਾਉਂਦਾ ਹੈ। ਇਸ ਉਪਰੰਤ ਸ. ਅਮਰਜੀਤ ਸਿੰਘ ਨੂੰ ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਤੇ ਸ. ਜਸਵਿੰਦਰ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ ਤੇ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕਾਰ ਸੇਵਕ ਬਾਬਾ ਅਮਰੀਕ ਸਿੰਘ, ਸ. ਹਰਪ੍ਰੀਤ ਸਿੰਘ ਸੂਚਨਾ ਅਧਿਕਾਰੀ ਤੇ ਸ. ਇੰਦਰਮੋਹਣ ਸਿੰਘ ‘ਅਨਜਾਨ’ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media