ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਨੰਗਲ ਭੂਰ ਵਿਖੇ
ਜਾਗਰੁਕਤਾ ਰੈਲੀ ਕੱਢੀ ਗਈ।
ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ, 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ, 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਦੇ ਤੋਰ ‘ਤੇ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਸ੍ਰੀ ਮਹੁੰਮਦ ਗੁਲਜ਼ਾਰ ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਨੰਗਲ ਭੂਰ ਵਿਖੇ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਅਤੇ ਨਾਲ ਜਾਗਰੁਕਤਾ ਰੈਲੀ ਕੱਢੀ ਗਈ ।
ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬੱਚਿਆਂ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪੀੜ੍ਹਤ ਮੁਆਵਜ਼ਾ ਸਕੀਮਾਂ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸ਼ਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਜਾਂ ਦਫ਼ਤਰ ਦੀ ਈ-ਮੇਲ dtlsa.ptk@punjab.gov.in
‘ਤੇ ਸੰਪਰਕ ਕਰ ਸਕਦੇ ਹੋ।ਇਸ ਮੋਕੇ ਪ੍ਰਿੰਸੀਪਲ ਅਤੇ ਸਕੂਲ ਦਾ ਸਟਾਫ ਮੌਜ਼ੂਦ ਸੀ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media