ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਦਿੱਲੀ, ਕਾਨ੍ਹਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ਵਿਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 37 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਏਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਇਹ ਮਾਨਵਤਾ ਵਿਰੋਧੀ ਕਰੂਰ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਾਂ ਕੀ ਮਿਲਣੀਆਂ ਸਨ, ਉਲਟਾ ਅੱਜ ਵੀ ਕਾਂਗਰਸ ਦੋਸ਼ੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ।ਹੁਣੇ ਹੀ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿਚ ਵੱਡਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ।ਇਹ ਸਿੱਖਾਂ ਦੇ ਜ਼ਖ਼ਮਾਂ ਨੂੰ ਹੋਰ ਕੁਰੇਦਣ ਵਾਲੀ ਕਾਰਵਾਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਬਾਰ-ਬਾਰ ਧੋਖਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਾਲ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਦੇ ਹਨ, ਪਰ ਸਰਕਾਰਾਂ ਵੱਲੋਂ ਅੱਜ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।
Check Also
ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …