Saturday, May 2, 2026

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਿਰਧ ਆਸ਼ਰਮ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਨਾਭ ਕੰਵਲ ਰਾਜਾ ਸਾਹਿਬ ਫਤੋਆਣਾ ਪਿੰਡ ਭਰੋਮਜਾਰਾ ਵਿਖੇ ਬਿਰਧ ਆਸ਼ਰਮ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਰੱਖਿਆ ਗਿਆ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਲਡਮ ਹਰਪ੍ਰੀਤ ਕੌਰ, ਪ੍ਰਧਾਨ ਦਰਵਜੀਤ ਸਿੰਘ, ਮੁੱਖ ਸੇਵਾਦਾਰ ਬਲਵੰਤ ਸਿੰਘ, ਸਰਪੰਚ ਅਤੇ ਖ਼ਜ਼ਾਨਚੀ ਰਾਮ ਸਿੰਘ, ਚਰਨ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ।ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਬਿਰਧ ਆਸ਼ਰਮ ਦਾ ਦੌਰਾ ਕਰਦਿਆਂ ਬਜ਼ੁਰਗਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਵਿਚ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ 11 ਦਸੰਬਰ 2021 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਘਰ ਬੈਠੇ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01823-223511 ਉੱਤੇ ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੁਹਾਲੀ) ਦੇ ਟੋਲ ਫਰੀ ਨੰਬਰ 1968 ‘ਤੇ ਫੋਨ ਕਰਕੇ ਸਲਾਹ ਲੈ ਸਕਦਾ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …