Friday, November 22, 2024

ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਨਵ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿੱਤਾ।ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀ.ਡੀ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਵੀ ਜ਼ਿਕਰਯੋਗ ਸੇਵਾਵਾਂ ਹਨ ਅਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾਂ ਅੱਗੇ ਰਹਿੰਦੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਸਮਾਜ ਦੀ ਬੇਹਤਰੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਇਸ ਦੀਆਂ ਸੇਵਾਵਾਂ ਬਦਲੇ ਵੱਖ-ਵੱਖ ਸੰਸਥਾਵਾਂ ਪ੍ਰਸ਼ੰਸ਼ਾ ਕਰਦੀਆਂ ਹਨ।ਇਸੇ ਤਹਿਤ ਹੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਮੈਡਲ ਅਤੇ ਸਨਮਾਨ ਪੱਤਰ ਦਿੱਤਾ ਗਿਆ ਹੈ।
                   ਇਸ ਮੌਕੇ ਆਰਗਨਾਈਜੇਸ਼ਨ ਦੇ ਸਲਾਹਕਾਰ ਨਰਿੰਦਰਪਾਲ ਸਿੰਘ ਖੁਰਾਣਾ ਸਮੇਤ ਹੋਰ ਅਹੁਦੇਦਾਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਸਤਵਿੰਦਰ ਸਿੰਘ ਟੌਹੜਾ, ਮੈਂਬਰ ਭਾਈ ਮਨਜੀਤ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਲਜੀਤ ਸਿੰਘ ਜਲਾਲਉਸਮਾਂ, ਗੁਰਮੀਤ ਸਿੰਘ ਬੂਹ, ਸੁਖਹਰਪ੍ਰੀਤ ਸਿੰਘ ਰੋਡੇ, ਸੁਖਵਿੰਦਰ ਸਿੰਘ ਅਗਵਾਨ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਡਾ. ਅਮਰੀਕ ਸਿੰਘ ਲਤੀਫਪੁਰ, ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …