Friday, May 1, 2026

ਇਨ-ਸੀਟੂ ਸਕੀਮ ਅਧੀਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕਤਾ ਕੈਂਪ

ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਇਨ-ਸੀਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ਛਾਜਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
                       ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ ਸਿੰਘ ਸਹਿਯੋਗੀ ਨਿਰਦੇਸਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਨੂੰ ਵੱਖ-ਵੱਖ ਢੰਗਾਂ ਨਾਲ ਖੇਤ ਵਿੱਚ ਹੀ ਸਾਂਭਣ ਸਬੰਧੀ ਜਾਣਕਾਰੀ ਦਿੱਤੀ।ਉਹਨਾਂ ਕਿਸਾਨਾਂ ਨੂੰ ਜ਼ਮੀਨ ਦੀ ਜੈਵਿਕ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਧਰਤੀ ਮਾਂ ਨੂੰ ਖੁਸ਼ਹਾਲ ਬਣਾਉਣ ਦਾ ਹੋਕਾ ਦਿੱਤਾ।ਉਹਨਾਂ ਨੇ ਉਹਨਾਂ ਕਣਕ, ਸਰੋਂ ਅਤੇ ਛੋਲਿਆਂ ਦੀਆਂ ਨਵੀਆਂ ਅਤੇ ਉਨਤ ਕਿਸਮਾਂ ਅਤੇ ਪਰਾਲੀ ਵਿੱਚ ਬੀਜ਼ੀ ਜਾਣ ਵਾਲੀ ਕਣਕ ਦੇ ਕਾਸ਼ਤਕਾਰੀ ਢੰਗਾਂ ਤੋਂ ਵੀ ਜਾਣੂ ਕਰਵਾਇਆ।
ਡਾ. ਅਸ਼ੋਕ ਕੁਮਾਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਵਿੱਚ ਬੀਜ਼ੀ ਕਣਕ ਵਿੱਚ ਖਾਦਾਂ ਦੀ ਵਰਤੋਂ ਅਤੇ ਕਣਕ ਵਿੱਚ ਜੈਵਿਕ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।ਉਹਨਾਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਬਾਰੇ ਵੀ ਦੱਸਿਆ।
                     ਅਖੀਰ ਵਿੱਚ ਸਮੂਹ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਨਾਲ ਸੰਬੰਧਿਤ ਖੇਤੀ ਸਾਹਿਤ, ਹਾੜੀ ਦੀਆਂ ਫਸਲਾਂ ਦੀਆਂ ਕਿਤਾਬਾਂ ਅਤੇ ਜੀਵਾਣੂੰ ਖਾਦ ਦੇ ਟੀਕੇ ਵੀ ਮੁਹਈਆ ਕਰਵਾਏ ਗਏ।ਕੈਂਪ ਵਿੱਚ ਸ਼ਾਮਲ ਸੁਖਦੇਵ ਸਿੰਘ ਅਤੇ ਜਗਸੀਰ ਸਿੰਘ ਨੇ ਪਰਾਲੀ ਦੀ ਸੰਭਾਲ ਬਾਰੇ ਆਪੋ-ਆਪਣੇ ਤਜ਼ਰਬੇ ਸਾਂਝੇ ਕੀਤੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …