ਨਵਾਂਸ਼ਹਿਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਦੋਆਬਾ
ਕਾਲਜ ਰਾਹੋਂ ਵਿਖੇ ਚੱਲ ਰਹੇ ਡਵੈਥ ਇੰਨਫੋਟੈਕ ਦੇ ਰਿਹਾਇਸ਼ੀ ਸਕਿੱਲ ਸੈਂਟਰ ਵਿਖੇ ਗਰੀਨ ਤੇ ਕਲੀਨ ਦੀਵਾਲੀ ਮਨਾਈ ਗਈ।ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।ਜਿਸ ਵਿਚ ਸਕਿੱਟ, ਗਿੱਧਾ ਅਤੇ ਭੰਗੜਾ ਸ਼ਾਮਲ ਸੀ।ਇਸ ਤੋਂ ਇਲਾਵਾ ਰੰਗੋਲੀ ਦੇ ਮੁਕਾਬਲੇ ਵੀ ਕਰਵਾਏ ਗਏ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹ੍ਰਾਂ ਨੂੰ ਗਰੀਨ ਅਤੇ ਕਲੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।ਉਨ੍ਹਾਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਨਸ਼ਿਆਂ, ਦਹੇਜ ਪ੍ਰਥਾ ਆਦਿ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵੱਲੋਂ ਪੌਦਾ ਵੀ ਲਗਾਇਆ ਗਿਆ ਅਤੇ ਰੰਗੋਲੀ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ।
ਇਸ ਮੌਕੇ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਦੇ ਸੰਮੀ ਠਾਕੁਰ ਤੇ ਰਾਜ ਕੁਮਾਰ ਤੋਂ ਇਲਾਵਾ ਸਕਿੱਲ ਸੈਂਟਰ ਦੇ ਕਮਿਅੰਕ ਮਿਸ਼ਰਾ, ਵਿਜੇ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਸਾਲਾਨਾ ਇਨਾਮ …
Punjab Post Daily Online Newspaper & Print Media