Wednesday, April 22, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ

ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੇ ਦੀਵੇ, ਮੋਮਬੱਤੀਆਂ ਅਤੇ ਥਾਲੀਆਂ ਸਜਾਈਆਂ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੰਦੇ ਹੋਏ ਪ੍ਰਦੁੂਸ਼ਣ ਰਹਿਤ ਦੀਵਾਨ ਮਨਾਉਣ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਬਾਰੇ ਬੜੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਦੀਵਾਲੀ ਦੀ ਵਧਾਈ ਦਿੱਤੀ।
                     ਨੌਵੀਂ ਜਮਾਤ ਦੀ ਵਿਦਿਆਰਥਣ ਸਿਮਰੋਜ ਕੌਰ, ਦਸਵੀਂ ਜਮਾਤ ਦੀ ਇਰਵਨ ਕੌਰ ਅਤੇ ਕੁਸਮਪ੍ਰੀਤ ਕੌਰ ਨੇ ਭਾਸ਼ਣ ਰਾਹੀਂ ਬੰਦੀ ਛੋੜ ਦਿਵਸ ਦੇ ਇਤਿਹਾਸ ‘ਤੇ ਚਾਨਣਾ ਪਾਇਆ।ਵਿਦਿਆਰਥੀਆਂ ਨੂੰ ਪ੍ਰਦੁਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਇਕ ਰੈਲੀ ਦਾ ਆਯੋਜਨ ਵੀ ਕੀਤਾ ਗਿਆ।ਦਿਆਰਥੀਆਂ ਨੇ ਪ੍ਰਦੁਸ਼ਣ ਰਹਿਤ ਦੀਵਾਲੀ ਨਾਲ ਸੰਬੰਧਤ ਨਾਅਰੇ ਲਾਉਂਦੇ ਹੋਏ ਸਭ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਸਵੱਛ ਰੱਖਣ ਦਾ ਸੰਦੇਸ਼ ਦਿੱਤਾ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਪ੍ਰਧਾਨ ਨਿਰਮਲ ਸਿੰਘ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਵਲੋਂ ਵੀ ਸਮੂਹ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੱਤੀ ਗਈ।
                    ਪ੍ਰੋਗਰਾਮ ਵਿੱਚ ਸੁਖਜਿੰਦਰ ਸਿੰਘ ਪ੍ਰਿੰਸ, ਹਰਦਿਆਲ ਸਿੰਘ, ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਰਵਿੰਦਰ ਕੌਰ ਨਰੂਲਾ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ ਭੁੱਲਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …