Friday, November 22, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਬੀਬੀ ਜਗੀਰ ਕੌਰ, ਗਿ. ਜਗਤਾਰ ਸਿੰਘ, ਗਿ. ਰਘਬੀਰ ਸਿੰਘ, ਗਿ. ਰਣਜੀਤ ਸਿੰਘ ਤੇ ਹੋਰਨਾਂ ਨੇ ਕੀਤਾ ਸੰਬੋਧਨ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਗਵਾਲੀਅਰ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕੇ ਸ੍ਰੀਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ।ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।                ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਦੇ ਮੁੱਖ ਗੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਸਟੇਜ ਸੰਚਾਲਨ ਦੀ ਸੇਵਾ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਨਿਭਾਈ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਗੁਰਮੀਤ ਸਿੰਘ ਆਨਰੇਰੀ ਸਕੱਤਰ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …