ਨਿਹੰਗ ਸਿੰਘਾਂ ਦੇ ਨੱਚਦੇ ਘੋੜਿਆਂ ਦੇ ਨਾਲ ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਖਿੱਚਿਆ ਧਿਆਨ
ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ
ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਤੋਂ ਮਹੱਲਾ ਕੱਢਿਆ ਗਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਦੇ ਭੋਗ ਪਾਏ ਗਏ।ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ, ਸੰਤ ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਸੁਖਵਿੰਦਰ ਸਿੰਘ ਮੌਰ ਆਦਿ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਬਾਬਾ ਇੰਦਰ ਸਿੰਘ, ਦਿਲਜੀਤ ਸਿੰਘ ਬੇਦੀ ਸਕੱਤਰ ਨੇ ਬੁੱਢਾ ਦਲ ਦੇ ਇਤਿਹਾਸ ਅਤੇ ਨਿਹੰਗ ਸਿੰਘਾਂ ਦੇ ਜੀਵਨ ਸਬੰਧੀ ਜਾਣਕਾਰੀ ਸਾਂਝੀ ਕੀਤੀ।ਮਹੱਲੇ ਵਿਚ ਸ਼ਾਮਲ ਹੋਣ ਲਈ ਪੁੱਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੌੜੀ ਨੇ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ।ਵਿਓੁਪਾਰ ਮੰਡਲ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹ, ਜਸਪਾਲ ਸਿੰਘ ਵਾਲੀਆ, ਐਸ.ਪੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜ਼ੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਗਰਾਂਉਡ ਵਿਖੇ ਵਾਜਿਆਂ ਗਾਜਿਆਂ ਸਮੇਤ ਪੁਜਾ।ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।ਸਵਾ ਲੱਖ ਨਿਹੰਗ ਸਿੰਘ ਨੇ ਇੱਕ ਤੋਂ ਦੋ, ਦੋ ਤੋਂ ਤਿੰਨ ਅਤੇ ਛੇ-ਛੇ ਘੋੜਿਆਂ ਤੀਕ ਸਵਾਰੀ ਕਰ ਦੌੜਾਏ ੇ ਅਤੇ ਕਿਲੇ੍ਹ ਪੁੱਟਣ ਦੇ ਜੌਹਰ ਦਿਖਾਏ।ਨੱਚਦਿਆਂ ਘੋੜਿਆਂ ਨੇ ਲੋਕਾਂ ਦਾ ਮਨ ਮੋਹਿਆ।
ਮਹੱਲੇ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਲੋਂ ਬਾਬਾ ਸੁਖਦੇਵ ਸਿੰਘ, ਬਾਬਾ ਗੁਰਪਾਲ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਕਰਮਜੀਤ ਸਿੰਘ ਯੁਮਨਾ ਨਗਰ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਭਾਈ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ ਲੱਖੀ ਜੰਗਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਨੌਰੰਗ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ ਆਦਿ ਸ਼ਾਮਲ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media