ਹੁਣ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੇ ਸਾਰੇ 351050 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ
ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 3.50 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ
ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਪੁੱਜੇ ਸਾਰੇ 351050 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ ਪਨਗ੍ਰੇਨ ਵੱਲੋਂ 133042 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 93030 ਮੀਟ੍ਰਿਕ ਟਨ, ਪਨਸਪ ਵੱਲੋਂ 88229 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 28390 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 6259 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 2099 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 622.81 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ, ਜੋ ਕਿ 48 ਘੰਟਿਆਂ ਦੇ ਹਿਸਾਬ ਨਾਲ 99 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 306464 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 72 ਘੰਟੇ ਦੇ ਹਿਸਾਬ ਨਾਲ 101 ਫੀਸਦੀ ਬਣਦੀ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਮਾਮਲੇ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿਚ ਸ਼ਾਮਲ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਵੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।
Punjab Post Daily Online Newspaper & Print Media