Monday, November 23, 2026

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਿੰਨ ਪੁਲੀਸ ਅਧਿਕਾਰੀਆਂ ਨੇ ਸੰਭਾਲੇ ਅਹੁੱਦੇ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਹੇਠ ਤਿੰਨ ਪੁਲੀਸ ਅਧਿਕਾਰੀਆਂ ਨੇ ਆਪਣੇ ਅਹੁੱਦਿਆਂ ਦਾ ਚਾਰਜ਼ ਸੰਭਾਲਿਆ  ਹੈ।ਪੁਲੀਸ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਗੋਰਵ ਤੂਰਾ ਆਈ.ਪੀ.ਐਸ ਨੇ ਜੁਆਇੰਟ ਕਮਿਸ਼ਨਰ ਪੁਲਿਸ ਸਥਾਨਕ (ਹੈਡਕੁਆਟਰ) ਅੰਮ੍ਰਿਤਸਰ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਐਸ.ਪੀ.(ਡੀ) ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।
                  ਰਛਪਾਲ ਸਿੰਘ ਪੀ.ਪੀ.ਐਸ ਡੀ.ਸੀ.ਪੀ ਡਿਟੈਕਟਿਵ ਦਾ ਚਾਰਜ਼ ਸੰਭਾਲਿਆ।ਇਸ ਤੋਂ ਪਹਿਲਾਂ ਉਹ ਏ.ਆਈ.ਜੀ ਐਸ.ਟੀ.ਐਫ ਅੰਮ੍ਰਿਤਸਰ ਤੋਂ ਇਲਾਵਾ ਕਈ ਹੋਰ ਅਹਿਮ ਅਹੁੱਦਿਆਂ ‘ਤੇ ਸੇਵਾ ਕਰ ਚੁੱਕੇ ਹਨ।
                     ਨਵਜੋਤ ਸਿੰਘ ਪੀ.ਪੀ.ਐਸ ਨੇ ਏ.ਡੀ.ਸੀ.ਪੀ ਪੀ.ਬੀ.ਆਈ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਤੋ ਪਹਿਲਾਂ ਉਹਨਾਂ ਨੇ ਐਸ.ਪੀ ਸਥਾਨਕ ਗੁਰਦਾਸਪੁਰ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਕੀਤੀ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …