Sunday, April 26, 2026

ਸਵੀਪ ਗਤੀਵਿਧੀਆਂ ਤਹਿਤ ਭੱਠੇ ਦੇ ਮਜ਼ਦੂਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ

ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ
ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸੈਂਟਰ ਦੇ ਵਿਦਿਆਰਥੀ ਨੂੰ ਆਨਲਾਈਨ ਵਿਧੀ ਰਾਹੀਂ ਖੁਦ ਵੋਟ ਬਣਾਉਣ, ਵੋਟ ਰੱਦ ਕਰਨ, ਵੋਟ ਟਰਾਂਸਫਰ ਕਰਨ ਜਾਂ ਵੋਟਰ ਵੇਰਵੇ ਵਿਚ ਸੋਧ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਤੋਂ ਇਸ ਸਬੰਧੀ ਪ੍ਰੈਕਟੀਕਲ ਕੰਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਵਿਸ਼ੇਸ਼ ਮਹੱਤਵ ਹੈ ਅਤੇ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਬਗੇਰ ਕਿਸੇ ਲਾਲਚ ਜਾਂ ਡਰ-ਭੈਅ ਤੋਂ ਆਪਣੇ ਮਤਦਾਨ ਦਾ ਸਹੀ ਉਪਯੋਗ ਕਰਨਾ ਚਾਹੀਦਾ ਹੈ।
                     ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੰਵਰ ਅਰੋੜਾ, ਸਹਾਇਕ ਮੈਨੇਜਰ ਹਰਨੀਸ਼ ਤੋਂ ਇਲਾਵਾ ਹੋਰ ਸਟਾਫ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …