Sunday, April 26, 2026

ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ- ਡੀ.ਸੀ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ।ਆਮ ਜਨਤਾ ਨੂੰ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲਣਾ ਸੁਰੂ ਹੋ ਗਿਆ ਹੈ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।
                 ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧੀ ਜਿਵਂੇ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿੱਗਰੀ ਸਬੰਧੀ, ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
                   ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸੀਅਲ ਟਰਾਂਸਕ੍ਰਿ੍ਰਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲਿਊਏਸ਼ਨ ਸਬੰਧੀ, ਡੀ.ਐਮ.ਸੀ/ਡਿਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵਿਜ਼ਨਲ ਡਿਗਰੀ ਆਦਿ ਵਰਗੀਆਂ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …