ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਬੰਧਕੀ ਬਲਾਕ ਵਿੱਚ ਕਰਮਚਾਰੀਆਂ ਦੀ ਚੜ੍ਹਦੀ
ਕਲ੍ਹਾ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ “ਸ੍ਰੀ ਸੁਖਮਨੀ ਸਾਹਿਬ” ਦੇ ਪਾਠ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਸ਼ਬਦ ਗਾਇਣ ਕੀਤਾ।ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀਆਂ ਅਤੇ ਅਫਸਰਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਨਾਨ-ਟੀਚਿੰਗ ਇੰਪਲਾਈਜ਼ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਮਚਾਰੀਆਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਹੈ।ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਹਮੇਸ਼ਾਂ ਯੂਨੀਵਰਸਿਟੀ ਦੀ ਬੇਹਤਰੀ ਲਈ ਕੰਮ ਕਰਦੇ ਰਹੇ ਹਨ।ਪ੍ਰਧਾਨ ਮੈਡਮ ਹਰਵਿੰਦਰ ਕੌਰ ਨੇ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. (ਪ੍ਰੋ.) ਜਸਪਾਲ ਸਿੰਘ ਸੰਧੂ, ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ, ਪ੍ਰਧਾਨ ਅਫਸਰ ਐਸੋਸੀਏਸ਼ਨ ਡਾ. ਪਵਨ ਸ਼ਰਮਾ, ਸੁਰੱਖਿਆ ਅਫਸਰ ਅਮਰਬੀਰ ਸਿੰਘ ਚਾਹਲ, ਇੰਚਾਰਜ਼ ਉਸਾਰੀ ਵਿਭਾਗ ਐਚ.ਐਸ ਟਿੰਨਾ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਨਵੀਂ ਚੁਣੀ ਗਈ ਐਸੋਸੀਏਸ਼ਨ ਦੇ ਅਹੁੱਦੇਦਾਰ ਸੀਨੀਅਰ ਉਪ ਪ੍ਰਧਾਨ ਹਰਪਾਲ ਸਿੰਘ, ਉਪ ਪ੍ਰਧਾਨ ACਰੇਸ਼ਮ ਸਿੰਘ, ਸੰਯੁਕਤ ਸਕੱਤਰ ਕੰਵਲਜੀਤ ਕੁਮਾਰ, ਸਕੱਤਰ ਪਬਲਿਕ ਰਿਲੇਸ਼ਨ ਡਾ. ਸੁਖਵਿੰਦਰ ਸਿੰਘ ਬਰਾੜ, ਖਜ਼ਾਨਚੀ ਰਜਿੰਦਰ ਸਿੰਘ ਅਤੇ ਕਾਰਜਕਾਰਨੀ ਮੈਂਬਰ ਸ੍ਰੀਮਤੀ ਸਰਬਜੀਤ ਕੌਰ, ਕੁਲਜਿੰਦਰ ਸਿੰਘ ਬੱਲ, ਸਤਵੰਤ ਸਿੰਘ ਬਰਾੜ, ਪਰਗਟ ਸਿੰਘ, ਅਵਤਾਰ ਸਿੰਘ, ਭੋਮਾ ਰਾਮ, ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media