Wednesday, July 22, 2026

ਸੂਬਾ ਪੱਧਰੀ ਦਿੱਲੀ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਜੀ.ਟੀ ਰੋਡ ਸਕੂਲ ਜੇਤੂ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) — ਗੁਰੂ ਨਾਨਕ ਪਬਲਿਕ ਸਕੂਲ ਪੰਜਾਬੀ ਬਾਗ ਦਿੱਲੀ ਵਲੋਂ ਸੂਬਾ ਪੱਧਰੀ ਆਨਲਾਈਨ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਚੌਥੀ ਜਮਾਤ ਦੀ ਗੁਰਕੀਰਤ ਕੌਰ ਅਤੇ ਪੰਜਵੀਂ ਜਮਾਤ ਦੇ ਗੁਰਸੰਦੇਸ਼ ਸਿੰਘ ਨੇ ਜੂਨੀਅਰ ਵਰਗ ਵਿੱਚ ਪਹਿਲਾ ਸਥਾਨ, ਛੇਵੀਂ ਜਮਾਤ ਦੇ ਹਰੀਅਕਸ਼ ਸ਼ਰਮਾ ਨੇ ਸੀਨੀਅਰ ਵਰਗ ਵਿੱਚ ਪਹਿਲਾ, ਜਦਕਿ ਗਿਆਰਵੀਂ ਜਮਾਤ ਦੀ ਅਰਸ਼ਦੀਪ ਕੌਰ ਅਤੇ ਬਾਰਵੀਂ ਜਮਾਤ ਦੇ ਭੁਪਿੰਦਰ ਸਿੰਘ ਨੇ ਸੀਨੀਅਰ ਸੈਕੰਡਰੀ ਵਰਗ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਹਨਾ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਅਤੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
                    ਇਸ ਮੌਕੇ ਸਕੂਲ ਦੇ ਸੰਗੀਤ ਅਧਿਆਪਕ ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀਮਤੀ ਜਸਜੀਤ ਕੌਰ, ਹਰਦੇਵ ਸਿੰਘ, ਰਣਜੀਤ ਸਿੰਘ ਅਤੇ ਰਾਜ ਕੁਮਾਰ ਵੀ ਹਾਜ਼ਰ ਸਨ ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …