ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ
ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿੰਨਾਂ ਵਿੱਚ ਪੜ੍ਹੇ ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਰੋਜ਼ਗਾਰ, ਅਪਣਾ ਕੰਮ-ਕਾਜ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮੁਹੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ ਕਰਨ ਸਬੰਧੀ ਅਤੇ ਪੰਜਾਬ ਸਰਕਾਰ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਫ੍ਰੀ ਅਨਲਾਈਨ ਕੋਚਿੰਗ ਸ਼ਾਮਲ ਹੈ।ਚਾਹਵਾਨ ਪ੍ਰਾਰਥੀ ਆਨਲਾਈਨ ਅਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ।ਇਸ ਤੋਂ ਇਲਾਵਾ ਲੇਬਰ ਵਿਭਾਗ ਵਲੋਂ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।
ਇਸ ਮੋਕੇ ਰਕੇਸ਼ ਕੁਮਾਰ ਜਿਲ੍ਹਾ ਮੈਨੇਜਰ ਸੀ.ਐਸ.ਸੀ, ਸੁਰਿੰਦਰ ਕੁਮਾਰ, ਮਨੋਜ ਸ਼ਰਮਾ ਲੇਬਰ ਇੰਸਪੈਕਟਰ ਆਦਿ ਮੌਜ਼ੂਦ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media