Tuesday, November 24, 2026

ਯੂਥ ਆਗੂ ਦਰਸ਼ਨ ਢਿੱਲੋਂ ਤੇ ਇੰਸਪੈਕਟਰ ਨਿਸ਼ਾਨ ਸਿੰਘ ਨੂੰ ਸਦਮਾ, ਸਾਲੇ ਦਾ ਦਿਹਾਂਤ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਯੂਥ ਆਗੂ ਦਰਸ਼ਨ ਸਿੰਘ ਢਿੱਲੋਂ ਤੇ ਇੰਸਪੈਕਟਰ ਨਿਸ਼ਾਨ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ (ਸਾਲਾ) ਸੁਖਦੀਪ ਸਿੰਘ ਛੀਨਾ ਪਿੰਡ ਝੰਜੋਟੀ ਜਿਲ੍ਹਾ ਅੰਮ੍ਰਿਤਸਰ ਦੀ ਬੀਤੇ ਦਿਨ ਵਿਦੇਸ਼ ਵਿੱਚ ਸੜਕ ਹਾਦਸੇ ‘ਚ ਮੌਤ ਹੋ ਗਈ।ਮ੍ਰਿਤਕ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਝੰਜੋਟੀ ਵਿਖੇ ਕਰ ਦਿੱਤਾ ਗਿਆ।ਸੁਖਦੀਪ ਸਿੰਘ ਛੀਨਾ ਆਪਣੇ ਪਿੱਛੇ ਪਤਨੀ ਤੇ ਦੋ ਮਾਸੂਮ ਬੱਚੇ ਫੁਰਮਾਨ ਸਿੰਘ ਤੇ ਅਹਿਮੀਅਤ ਪ੍ਰੀਤ ਕੌਰ ਨੂੰ ਛੱਡ ਗਿਆ ਹੈ।
                 ਪਰਿਵਾਰ ਨਾਲ ਦੁੱਖ ਵੰਡਾਉਂਦਿਆ ਉਪ ਮੁੱਖ ਮੰਤਰੀ ਪੰਜਾਬ ਓ.ਪੀ ਸੋਨੀ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਬਤਰਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ, ਕੌਂਸਲਰ ਪਰਮਜੀਤ ਸਿੰਘ ਚੋਪੜਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਮਨਿੰਦਰਜੀਤ ਸਿੰਘ ਠੇਕੇਦਾਰ ਟਰੱਸਟੀ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ, ਓ.ਪੀ ਸੋਨੀ ਦੇ ਓ.ਐਸ.ਡੀ ਸੰਜੀਵ ਸ਼ਰਮਾ ਤੇ ਸਿਆਸੀ ਸਕੱਤਰ ਦੁਆਰਕਾ ਦਾਸ, ਸੰਜੀਵ ਸ਼ਿੰਗਾਰੀ, ਅਕਾਲੀ ਦਲ ਦੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ, ਅਕਾਲੀ ਜੱਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਯੂਥ ਅਕਾਲੀ ਆਗੂ ਹਰਪਾਲ ਸਿੰਘ ਮਾਲਾਖੇੜੀ, ਅਸ਼ੋਕ ਭਗਤ, ਰਾਜੂ ਪਹਿਲਵਾਨ, ਬਾਬਾ ਸੁੱਚਾ ਸਿੰਘ ਕਾਰਸੇਵਾ ਸ੍ਰੀ ਅਨੰਦਪੁਰ ਸਾਹਿਬ ਵਾਲੇ, ਏ.ਪੀ.ਆਰ.ਓ ਯੋਗੇਸ਼ ਸ਼ਰਮਾ ਆਦਿ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …