Sunday, April 5, 2026

ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ – ਸੋਨੀ

ਉਦਯੋਗਾਂ ਨੂੰ ਬਿਜਲੀ ਦੇ ਫਿਕਸ ਚਾਰਜ਼ਾਂ ਤੇ ਇੰਸਟੀਚਿਊਸ਼ਨਲ ਟੈਕਸ ‘ਚ ਦਿੱਤੀ ਵੱਡੀ ਰਾਹਤ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਸੂਬਾ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਨੇ ਬਿਜਲੀ ਅਤੇ ਇੰਸਟੀਚਿਊਸ਼ਨਲ ਟੈਕਸ ਵਿਚ ਉਦਯੋਗਾਂ ਨੂੰ ਵੱਡੀ ਰਾਹਤ ਦਿੱਤੀ ਹੈ।ਜਿਸ ਅਧੀਨ ਬਿਜਲੀ ਦੇ ਫਿਕਸ ਚਾਰਜ਼ਾਂ ਵਿਚ 50 ਫੀਸਦੀ ਕਟੋਤੀ ਕੀਤੀ ਗਈ ਹੈ ਅਤੇ ਇੰਸਟੀਚਿਊਸ਼ਨਲ ਟੈਕਸ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਗਿਆ ਹੈ।
                  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਫੋਕਲ ਪੁਆਇੰਟ ਇੰਡਸਟਰੀ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੋਰਾਨ ਕੀਤਾ।ਸੋਨੀ ਨੇ ਕਿਹਾ ਉਦਯੋਗਾਂ ਦਾ ਪੰਜਾਬ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ ਅਤੇ ਇਹ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।ਅੰਮ੍ਰਿਤਸਰ ਦੇ ਪੁਰਾਣੇ ਫੋਕਲ ਪੁਆਇੰਟ ਦਾ ਪੂਰਾ ਵਿਕਾਸ ਕਰਵਾਇਆ ਜਾਵੇਗਾ ਅਤੇ ਉਦਯੋਗਪਤੀਆਂ ਨੂੰ ਕੋਈ ਵੀ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ ਫੋਕਲ ਪੁਆਇੰਟਾਂ ਦੇ ਸੁਧਾਰ ਲਈ 147 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਉਦਯੋਗਾਂ ਨੂੰ ਜਾਂਦੇ ਰਸਤੇ ਵੀ 6 ਕਰਮਾਂ ਤੋ ਘਟਾ ਕੇ 4 ਕਰਮ ਕਰ ਦਿੱਤੇ ਹਨ ਤੇ ਉਦਯੋਗਪਤੀਆਂ ਦੀ ਬੜੇ ਚਿਰ ਤੋ ਲਟਕਟੀ ਆ ਰਹੀ ਇਸ ਮੰਗ ਨੂੰ ਵੀ ਪੂਰਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਵੈਟ ਦੇ ਟੈਕਸਾਂ ਵਿਚ ਵੀ ਕਾਫੀ ਰਾਹਤ ਦਿੱਤੀ ਗਈ ਹੈ।
                     ਫੋਕਲ ਪੁਆਇੰਟ ਦੇ ਪ੍ਰਧਾਨ ਸੰਦੀਪ ਖੋਸਲਾ ਨੇ ਸੋਨੀ ਦੇ ਧਿਆਨ ‘ਚ ਲਿਆਂਦਾ ਕਿ ਕਰੋਨਾ ਮਹਾਂਮਾਰੀ ਦੋਰਾਨ ਬਿਜਲੀ ਵਿਭਾਗ ਵਲੋ ਬਿਨ੍ਹਾਂ ਉਦਮੀਆਂ ਨੂੰ ਸੂਚਿਤ ਕੀਤੇ ਉਦਯੋਗਾਂ ਲਈ ਕੱਟ ਲਗਾ ਦਿੱਤੇ ਗਏ ਸਨ ਅਤੇ ਸੂਚਨਾ ਨਾ ਹੋਣ ਦੀ ਸੂਰਤ ਵਿੱਚ ਉਦਮੀਆਂ ਵਲੋਂ ਉਦਯੋਗ ਚਲਾਉਣ ‘ਤੇ ਬਿਜਲੀ ਵਿਭਾਗ ਨੇ ਉਨ੍ਹਾਂ ਨੂੰ ਨੋਟਿਸ ਦੇ ਦਿੱਤੇ ਹਨ।ਸੋਨੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਬਿਜਲੀ ਵਿਭਾਗ ਵਲੋਂ ਭੇਜੇ ਗਏ ਨੋਟਿਸ ਰੱਦ ਹੋਣਗੇ ਅਤੇ ਇਸ ਸਬੰਧੀ ਉਨ੍ਹਾਂ ਵਲੋ ਚੇਅਰਮੈਨ ਨਾਲ ਗੱਲ ਵੀ ਕਰ ਲਈ ਗਈ ਹੈ।
                ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵੱਚਨਬੱਧ ਹੈ ਅਤੇ ਸਰਕਾਰ ਵਲੋਂ ਬਿਜਲੀ, ਪੈਟਰੋਲ, ਡੀਜ਼ਲ, ਬਸੇਰਾ ਸਕੀਮ ਤਹਿਤ ਝੁੱਗੀ ਝੋਪੜੀਆਂ ਵਾਲਿਆਂ ਨੂੰ ਮਾਲਕਾਨਾ ਹੱਕ ਅਤੇ ਰੇਤ ਦੀਆਂ ਕੀਮਤਾਂ ਵਿੱਚ ਵੀ ਕਟੌਤੀ ਕੀਤੀ ਗਈ ਹੈ।ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।36 ਹਜਾਰ ਮੁਲਾਜ਼ਮਾਂ ਨੂੰ ਵੀ ਪੱਕਿਆਂ ਕੀਤਾ ਜਾ ਰਿਹਾ ਹੈ।ਸੋਨੀ ਨੇ ਕਿਹਾ ਕਿ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ ਅਤੇ 2022 ਵਿੱਚ ਵੀ ਕਾਂਗਰਸ ਸੱਤਾ ਵਿਚ ਵਾਪਸੀ ਕਰੇਗੀ।ਫੋਕਲ ਪੁਆਇੰਟ ਵੈਲਫੇਅਰ ਦੇ ਨੁਮਾਇੰਦਿਆਂ ਨੇ ਸੋਨੀ ਦਾ ਧੰਨਵਾਦ ਕੀਤਾ।
                 ਇਸ ਮੌਕੇ ਚਰਨਜੀਤ ਸ਼ਰਮਾ ਜਨਰਲ ਸਕੱਤਰ, ਸੁਭਾਸ਼ ਅਰੋੜਾ ਜਨਰਲ ਸਕੱਤਰ, ਨਵਲ ਗੁਪਤਾ ਸੀਨੀਅਰ ਉਪ ਪ੍ਰਧਾਨ, ਰਾਜਨ ਚੋਪੜਾ ਸਲਾਹਕਾਰ, ਰਾਜਨ ਮਹਿਰਾ, ਭੁਪਿੰਦਰ ਖੋਸਲਾ ਸਰਪ੍ਰਸਤ ਤੋ ਇਲਾਵਾ ਵੱਡੀ ਗਿਣਤੀ ‘ਚ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …