Sunday, April 12, 2026

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਿੰਡ ਵੱਡਾ ਫੱਤੇਵਾਲ ਦਾ ਕੀਤਾ ਦੌਰਾ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਸੀਨੀਅਰ ਵਾਇਸ ਚੇਅਰਮੈਨ ਦੀਪਕ ਕੁਮਾਰ ਅਤੇ ਮੈਂਬਰ ਰਾਜ ਕੁਮਾਰ ਹੰਸ ਵਲੋਂ ਪਿੰਡ ਵੱਡਾ ਫੱਤੇਵਾਲ ਤਹਿਸੀਲ ਅਜਨਾਲਾ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਪਾਲ ਸਿੰਘ ਪੁੱਤਰ ਹਜਾਰਾ ਸਿੰਘ ਤੋਂ ਪ੍ਰਾਪਤ ਸ਼ਿਕਾਇਤ ਵਿੱਚ ਉਸ ਨੇ ਸ਼ਿਕਾਇਤ ਪੱਤਰ ਵਿੱਚ ਅਪਸ਼ਬਦ ਬੋਲਣ ਅਤੇ ਮਾਰਕੁਟਾਈ ਕਰਨ ਅਤੇ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ।
                   ਸੀਨੀਅਰ ਵਾਇਸ ਚੇਅਰਮੈਨ ਦੀਪਕ ਕੁਮਾਰ ਵਲੋਂ ਮੌਕੇ ‘ਤੇ ਸ਼ਿਕਾਇਤ ਕਰਤਾ ਨੂੰ ਸੁਣਿਆ ਗਿਆ ਅਤੇ ਮੌਕਾ ਵੇਖਣ ਉਪਰੰਤ ਹਾਜ਼ਰ ਐਸ.ਐਚ.ਓ ਥਾਣਾ ਅਜਨਾਲਾ ਨੂੰ ਹਦਾਇਤ ਕੀਤੀ ਗਈ ਕਿ ਮਾਮਲੇ ਸਬੰਧੀ ਸੰਪੂਰਨ ਪੜਤਾਲ ਕਰਨ ਉਪਰੰਤ ਰਿਪੋਰਟ 18/11/2021 ਤੱਕ ਕਮਿਸ਼ਨ ਦੇ ਸਨਮੁੱਖ ਪੇਸ਼ ਕੀਤੀ ਜਾਵੇ ਅਤੇ ਪਰਿਵਾਰ ਨਾਲ ਹੋ ਰਹੀਆਂ ਵਧੀਕੀਆ ਸਬੰਧੀ ਦੋਸ਼ੀਆ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਕੀਤੇ ਗਏ।
               ਹੰਸ ਨੇ ਕਿਹਾ ਕਿ ਕਮਿਸ਼ਨ ਵਲੋਂ ਜਿਥੇ ਕਿਥੇ ਵੀ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨਾਲ ਧੱਕੇਸ਼ਾਹੀ ਦੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਕਮਿਸ਼ਨ ਦੇ ਮੈਂਬਰ ਖੁਦ ਜਾ ਕੇ ਉਸ ਦੀ ਪੜਤਾਲ ਕਰਦੇ ਹਨ।ਉਨਾਂ ਕਿਹਾ ਕਿ ਕਮਿਸ਼ਨ ਦਾ ਮੁੱਢਲਾ ਫਰਜ਼ ਹੈ ਕਿ ਉਹ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰੱਖਿਆ ਕਰੇ ਅਤੇ ਉਨਾਂ ਨੂੰ ਇਨਸਾਫ ਦਿਵਾਏ।
                ਇਸ ਮੌਕੇ ਤਹਿਸੀਲਦਾਰ ਅਜਨਾਲਾ ਰਾਜਪ੍ਰੀਤਪਾਲ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਜਨਾਲਾ ਸ਼ਮਸ਼ੇਰ ਸਿੰਘ ਅਤੇ ਤਹਿਸੀਲ ਸਮਾਜਿਕ ਨਿਆ ਅਤੇ ਅਧਿਕਾਰਤਾ ਅਫਸਰ ਸੁਰਿੰਦਰ ਸਿੰਘ ਢਿਲੋਂ ਵੀ ਮੌਜ਼ੂਦ ਸਨ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …