Tuesday, March 3, 2026

ਨਸ਼ੇ ਖਿਲਾਫ ਇਕਜੁੱਟ ਹੋਣਾ ਸਮਾਜ ਲਈ ਜਰੂਰੀ – ਇੰਚਾਰਜ ਜਿਲ੍ਹਾ ਸਾਂਝ ਕੇਂਦਰ

ਨਵਾਂਸ਼ਹਿਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲਾ ਸਾਂਝ ਕੇਂਦਰ ਵਲੋੋ ਸਾਂਝ ਕੇਂਦਰ ਨਵਾਂਸ਼ਹਿਰ ਵਿਖੇ ਹਾਜ਼ਰੀਨ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਵਲੋ ਹਾਜਰੀਨ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਿਹਾ ਹੈ ਕਿ ਨਸ਼ਾ ਰੂਪੀ ਦੈਂਤ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਅੰਦਰੋਂ ਖੋਖਲਾ ਕਰ ਰਿਹਾ ਹੈ। ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਪਿੰਡ, ਮੁਹੱਲੇ ਅਤੇ ਆਂਢ-ਗੁਆਂਢ ਵਿਚ ਮਾੜੇ ਬੰਦਿਆਂ ‘ਤੇ ਪੈਨੀ ਨਜ਼ਰ ਰੱਖੀਏ ਤਾਂ ਕਿ ਅਜਿਹੇ ਸਮਾਜ ਵਿਰੋਧੀ ਅਨਸਰ ਸਾਡੇ ਬੱਚਿਆਂ ਵਿੱਚ ਨਸ਼ਾ ਰੂਪੀ ਕੋਹੜ ਨਾ ਫੈਲਾ ਸਕਣ ਅਤੇ ਸਮੇਂ-ਸਮੇਂ ਤੇ ਸਾਨੂੰ ਆਪਣੇ ਬੱਚਿਆਂ ਨੂੰ ਇਸ ਮਾੜੀ ਅਲਾਮਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ।ਅਗਰ ਫਿਰ ਵੀ ਤੁਹਾਡੇ ਆਂਢ-ਗੁਆਂਢ ਵਿੱਚ ਕੋਈ ਬੱਚਾ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਦਾ ਆਦੀ ਹੋ ਗਿਆ ਹੋਵੇ ਤਾਂ ਉਸ ਨੂੰ ਜ਼ਿਲੇ ਵਿੱਚ ਚੱਲ ਰਹੇ 8 ਨਸ਼ਾ ਛੁਡਾਊ ਕੇਂਦਰਾਂ ਵਿੱਚੋ ਨਜ਼ਦੀਕੀ ਸੈਂਟਰ ਵਿੱਚ ਦਾਖਲ ਕਰਵਾਇਆ ਜਾਵੇ ਤਾਂ ਜੋ ਉਸ ਦੀ ਜ਼ਿੰਦਗੀ ਤਬਾਅ ਹੋਣ ਤੋਂ ਬਚਾਈ ਜਾ ਸਕੇ।ਅਗਰ ਕਿਸੇ ਨੂੰ ਨਸ਼ਾ ਤਸਕਰ ਦੀ ਜਾਣਕਾਰੀ ਮਿਲੇ ਤਾਂ ਪੁਲਿਸ ਦੇ ਟੋਲ ਫਰੀ ਨੰਬਰਾਂ 112, 83608-33805 ‘ਤੇ ਜਾਣਕਾਰੀ ਦਿੱਤੀ ਜਾਵੇ।ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਸਹਾਇਕ ਥਾਣੇਦਾਰ ਸਤਨਾਮ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਵਲੋ ਹਾਜ਼ਰੀਨ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਕਰਨ ਬਾਰੇ ਬਾਰੀਕੀ ਨਾਲ ਸਮਝਾਇਆ ਗਿਆ ਅਤੇ ਦੱਸਿਆ ਕਿ ਜਦੋਂ ਵੀ ਰੋਡ ਤੇ ਨਿਕਲਣਾ ਹੋਵੇ ਤਾਂ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਆਪਣਾ ਨਿੱਜੀ ਫਰਜ਼ ਸਮਝੋ ਤਾਂ ਜੋ ਐਕਸੀਡੈਂਟ ਦੇ ਕੇਸਾਂ ਨੂੰ ਠੱਲ ਪਾਈ ਜਾ ਸਕੇ ।
              ਇਸ ਮੌਕੇ ਏ.ਐਸ.ਆਈ ਵਿਨੋਦ ਕੁਮਾਰ, ਹਰਜਾਪ ਸਿੰਘ, ਸਿਪਾਹੀ ਪਰਮਿੰਦਰ ਸਿੰਘ ਜਿਲ੍ਹਾ ਸਾਂਝ ਕੇਂਦਰ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …