ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਅੱਜ ਸਰਕਾਰੀ ਵੁਮੈਨ
ਕਾਲਜ ਪਟਿਆਲਾ ਦੀ ਸਾਬਕਾ ਪ੍ਰਿੰਸੀਪਲ ਸ਼੍ਰੀਮਤੀ ਸਤਵੰਤ ਕੌਰ ਬਰਾੜ੍ਹ ਦੇ ਦੇਹਾਂਤ ‘ਤੇ ਬਰਾੜ੍ਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਹਨਾ ਦੇ ਗ੍ਰਹਿ ਪੁੱਜੇ।ਸ਼੍ਰੀਮਤੀ ਬਰਾੜ੍ਹ ਦੇ ਸਪੁੱਤਰ ਮਨਿੰਦਰ ਸਿੰਘ ਬਰਾੜ੍ਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਦਫਤਰ ਸਕੱਤਰ ਹਨ।ਢੀਂਡਸਾ ਨੇ ਸ਼੍ਰੀਮਤੀ ਬਰਾੜ੍ਹ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਤਵੰਤ ਕੌਰ ਬਰਾੜ੍ਹ ਦਾ ਸਿੱਖਿਆ ਦੇ ਖੇਤਰ ‘ਚ ਅਹਿਮ ਯੋਗਦਾਨ ਰਿਹਾ ਹੈ।ਬਰਾੜ੍ਹ ਪਰਿਵਾਰ ਨੇ ਜਿਥੇ ਅਕਾਲੀ ਸੋਚ ਨੂੰ ਪ੍ਰਚੰਡ ਕਰਨ ਲਈ ਵਾਹ ਲਾਈ ਹੈ, ਉਥੇ ਸੰਗਰੂਰ ਦੇ ਵਿਕਾਸ ‘ਚ ਵੀ ਉਨਾਂ ਦਾ ਖਾਸ ਯੋਗਦਾਨ ਰਿਹਾ ਹੈ।
ਇਸ ਮੌਕੇ ਅਜੀਤ ਸਿੰਘ ਬਰਾੜ੍ਹ, ਨਿਧੜਕ ਸਿੰਘ ਬਰਾੜ, ਓ.ਐਸ.ਡੀ ਜਸਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਜੌਹਲ ਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media