ਸ੍ਰੀਨਗਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ-ਪੀੜ੍ਹਤਾਂ ਨੂੰ ਸ੍ਰੀਨਗਰ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਾਗਾਤ ਬਡਗਾਮ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸਹਾਇਤਾ ਰਾਸ਼ੀ ਵੰਡੀ ਗਈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਸਾਡੀਆਂ ਟੀਮਾਂ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਘਰ-ਘਰ ਜਾ ਕੇ ਆਪਣੀ ਬਣਦੀ ਸਹਾਇਤਾ ਰਾਸ਼ੀ ਅਤੇ ਰਾਹਤ ਸਮੱਗਰੀ ਵੰਡਣ ਦਾ ਕਾਰਜ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਵਿਖੇ ਪਿਛਲੇ ਸਵਾ ਦੋ ਮਹੀਨਿਆਂ ਤੋਂ ਰਾਹਤ ਕਾਰਜ ਜਾਰੀ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਜਿਨ੍ਹਾਂ ਸਿੱਖਾਂ ਦੇ ਮਕਾਨ ਨੁਕਸਾਨੇ ਗਏ ਹਨ ਨੂੰ ਸਹਾਇਤਾ ਰਾਸ਼ੀ ਵੰਡਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਮਾਲਕਾਂ ਨੂੰ ਕ੍ਰਮਵਾਰ 50 ਹਜ਼ਾਰ, 3 ਹਜ਼ਾਰ ਤੇ 25 ਹਜ਼ਾਰ ਦੀ ਰਾਸ਼ੀ ਤਕਸੀਮ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਕ ਸੋ ਤੋਂ ਵੱਧ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਹੈ।ਉਨ੍ਹਾਂ ਹੋਰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਘਰ ਤੀਕ ਸ਼੍ਰੋਮਣੀ ਕਮੇਟੀ ਦੇ ਟੀਮ ਮੈਂਬਰਾਂ ਵੱਲੋਂ ਤਕਸੀਮ ਕੀਤੀ ਜਾਣ ਵਾਲੀ ਰਸਦ ਦਾ ਕੂਪਨ ਵੰਡਿਆ ਜਾ ਰਿਹਾ ਹੈ ਤੇ ਇਸ ਕੂਪਨ ਦੇ ਆਧਾਰ ਤੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਏ ਗਏ ਕੈਂਪ ਵਿੱਚ ਰਾਸ਼ਨ ਤੇ ਬਿਸਤਰੇ ਕਿਟਾ ਦਿੱਤੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਰਾਸ਼ਨ ਕਿਟ ਵਿਚ ਰਸੋਈ ਘਰ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਆਟਾ, ਦਾਲ, ਚੌਲ, ਖੰਡ, ਚਾਹਪੱਤੀ, ਲੂਣ, ਮਿਰਚ, ਮਸਾਲੇ, ਟੂਥ-ਪੇਸਟ, ਬੁਰਸ਼, ਸਾਬਣ, ਅਣਸੀਤੇ ਜਨਾਨਾਂ ਸੂਟ ਆਦਿ ਸ਼ਾਮਲ ਹਨ।ਇਸੇ ਤਰ੍ਹਾਂ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆ ਗਰਮ ਬਿਸਤਰੇ ਦੀ ਕਿਟ ਵਿੱਚ ਰਜਾਈ, ਤਲਾਈ, ਕੰਬਲ, ਸਰਾਣੇ, ਚਾਦਰਾਂ ਆਦਿ ਵੀ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਇਹ ਰਾਸ਼ਨ ਕਿਟ ਤੇ ਬਿਸਤਰ ਘਰ-ਘਰ ਦਿੱਤੇ ਜਾ ਰਹੇ ਹਨ।
ਸ.ਕਰਨੈਲ ਸਿੰਘ ਪੰਜੋਲੀ ਅੰਤਿੰ੍ਰਗ ਕਮੇਟੀ ਮੈਂਬਰ ਨੇ ਸਹਾਇਤਾ ਰਾਸ਼ੀ ਜਾਰੀ ਕਰਨ ਸਮੇਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਫੰਡਾਂ ਵਿਚੋਂ ਸੰਗਤਾਂ ਦੇ ਸਹਿਯੋਗ ਨਾਲ ਦਿੱਤੀ ਜਾ ਰਹੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤੱਕ ਦਾ ਸਭ ਤੋਂ ਵੱਡਾ ਰਾਹਤ ਕਾਰਜ ਸ੍ਰੀਨਗਰ ਦੇ ਲੋਕਾਂ ਲਈ ਲੰਮਾ ਸਮਾਂ ਚਲਾਇਆ ਹੈ ਜਿਸ ਵਿੱਚ ਲੰਗਰ ਤੋਂ ਲੈ ਕੇ ਮੁੜ-ਵਸੇਬੇ ਤੱਕ ਦੇ ਕਾਰਜ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਹ ਸਹਾਇਤਾ ਬਾਰੇ ਜਥੇਦਾਰ ਅਵਤਾਰ ਸਿੰਘ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਤੇ ਪਰਉਪਕਾਰੀ ਹੈ।
ਇਸ ਮੌਕੇ ਸ. ਨਿਰਮੈਲ ਸਿੰਘ ਜੌਲਾਂ ਅੰਤ੍ਰਿੰਗ ਕਮੇਟੀ ਮੈਂਬਰ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਨ੍ਹਾਂ ਰਾਹਤ ਕਾਰਜਾਂ ਵਿੱਚ ਆਪਣੀ ਕਿਰਤ ਕਮਾਈ ਵਿਚੋਂ ਹਿੱਸਾ ਪਾਇਆ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਵੱਲੋਂ ਭੇਜੀ ਗਈ ਸ.ਦਿਲਜੀਤ ਸਿੰਘ ਬੇਦੀ ਦੀ ਟੀਮ ਨੇ ਇਹ ਰਾਹਤ ਕਾਰਜ ਬਹੁਤ ਹੀ ਸੁੱਚਜੇ ਢੰਗ ਨਾਲ ਚਲਾਏ ਹਨ ਜਿਸ ਨਾਲ ਦੇਸ਼-ਵਿਦੇਸ਼ਾਂ ਵਿੱਚ ਸ਼੍ਰੋਮਣੀ ਕਮੇਟੀ ਦਾ ਸਿਰ ਫਖ਼ਰ ਨਾਲ ਉੱਚਾ ਹੋਇਆ ਹੈ।
ਇਸ ਮੌਕੇ ਸ. ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਗੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸ਼ਹੀਦ ਬੁੰਗਾ ਬਾਗਾਤ ਬਡਗਾਮ, ਸ. ਦੀਦਾਰ ਸਿੰਘ ਸਕੱਤਰ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ. ਪਰਵਿੰਦਰ ਸਿੰਘ ਡੰਡੀ, ਸ. ਰਣਜੀਤ ਸਿੰਘ, ਸ. ਇੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ ਤੇ ਸ. ਗੁਰਜਿੰਦਰ ਸਿੰਘ ਜੇ ਈ, ਸ. ਸਰਬਜੀਤ ਸਿੰਘ ਤੇ ਸ. ਗੁਰਵਿੰਦਰ ਸਿੰਘ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਬਿਕਰਮਜੀਤ ਸਿੰਘ, ਸ. ਕਿਰਪਾਲ ਸਿੰਘ, ਸ. ਹਰਜੀਤ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਰਜਿੰਦਰ ਸਿੰਘ ਲੱਕੀ ਆਦਿ ਹਾਜ਼ਰ ਸਨ।

Punjab Post Daily Online Newspaper & Print Media