ਨੇੜੇ ਦੇ ਸੇਵਾ ਕੇਂਦਰਾਂ ‘ਚ ਜਾ ਕੇ ਲ਼ਿਆ ਜਾ ਸਕਦਾ ਹੈ ਲਾਭ
ਅੰਮਿ੍ਰਤਸਰ, 18 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ।ਡਿਪਟੀ
ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ।ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ’ਚ ਅਪਲਾਈ ਕਰ ਸਕਦੇ ਹਨ।
ਖਹਿਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਚੱਲ ਰਹੇ 41 ਸੇਵਾ ਕੇਂਦਰਾਂ ਵਿੱਚ ਇਹ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ।ਉਨਾਂ੍ਹ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਬਿਨੇਕਾਰ ਨੇੜੇ ਦੇ ਸੇਵਾ ਕੇਂਦਰਾਂ ਵਿਚ ਜਾ ਕੇ ਇਨਾਂ੍ਹ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Punjab Post Daily Online Newspaper & Print Media