ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੇ ਪਿੰਡਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਸਫਾਈ ਵਿਵਸਥਾ ਨੂੰ ਦਰੁਸਤ ਰੱਖਣਾ
ਹੋਵੇਗਾ।ਜੋ ਪਿੰਡ ਓ.ਡੀ.ਐਫ ਹੋ ਚੁੱਕੇ ਹਨ ਅਤੇ ਹੁਣ ਇੰਨ੍ਹਾਂ ਨੂੰ ਓ.ਡੀ.ਐਫ ਪਲਸ ਕਰਨਾ ਹੈ।ਇਹ ਪ੍ਰਗਟਾਵਾ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਨੇ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਇੱਕ ਜਰੂਰੀ ਸਰਵੇ ਹੈ, ਜਿਸ ਵਿੱਚ ਜਿਲ੍ਹਾ ਪਠਾਨਕੋਟ ਨੂੰ ਚੰਗੇ ਅੰਕਾਂ ਨਾਲ ਜੇਤੂ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਵਿੱਚ ਜੇਤੂ ਰਹਿਣ ਲਈ ਸਾਨੂੰ ਪਿੰਡਾਂ ਵਿੱਚ ਸਾਫ-ਸਫਾਈ ਦੇ ਪੱਧਰ ਨੂੰ ਉਚਾ ਚੁੱਕਣਾ ਹੋਵੇਗਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਸੁਧਾਰਣਾ ਹੋਵੇਗਾ।ਉਨ੍ਹਾਂ ਕਿਹਾ ਕਿ ਹਰ ਕੋਈ ਆਪਣੇ ਆਲੇ-ਦੁਆਲੇ ਸਾਫ ਸਫਾਈ ਰੱਖੇ, ਤਾਂ ਕਿ ਪਠਾਨਕੋਟ ਨੂੰ ਸਵੱਛਤਾ ਰੈਕਿੰਗ ਵਿੱਚ ਪ੍ਰਦੇਸ਼ ਅਤੇ ਰਾਸ਼ਟਰੀ ਪੱਧਰ ‘ਤੇ ਪਹਿਲੇ ਸਥਾਨ ‘ਤੇ ਲਿਆਂਦਾ ਜਾ ਸਕੇ।ਉਨ੍ਹਾਂ ਦੱਸਿਆ ਕਿ ਸਵੱਛ ਸਰਵੇਖਣ ਦੇ ਵੱਖ-ਵੱਖ ਪੜਾਵਾਂ ਨੂੰ ਵਿਸਥਾਰ ਵਿੱਚ ਵਿਚਾਰਿਆ ਗਿਆ ਤਾਂ ਜੋ ਇਸ ‘ਤੇ ਹੋਣ ਵਾਲੇ ਕੰਮਾਂ ਪ੍ਰਤੀ ਸਾਰੇ ਵਿਭਾਗਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਇਸ ਮੌਕੇ ਸਤੀਸ਼ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਪਠਾਨਕੋਟ, ਰੋਹਿਤ ਰਾਣਾ ਐਸ.ਡੀ.ਓ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੁਜਾਨਪੁਰ ਅਤੇ ਧੀਰਜ ਡੋਗਰਾ ਐਸ.ਡੀ.ਓ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media