ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ
ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਡੀ.ਐਮ ਸਾਇੰਸ ਹਰੀਸ਼ ਬਾਂਸਲ, ਡੀ.ਡੀ.ਓ ਪ੍ਰਿੰਸੀਪਲ ਪ੍ਰੇਮ ਨਾਥ, ਮੁੱਖ ਅਧਿਆਪਕਾ ਇੰਦਰਜੀਤ ਕੌਰ ਅਤੇ ਬੀ.ਐਮ ਰਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਸਟਰ ਰਮਨਦੀਪ ਦੀ ਅਗਵਾਈ ਵਿੱਚ ਇਕ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ।ਇਸ ਮੇਲੇ ਦਾ ਉਦਘਾਟਨ ਗ੍ਰਾਮ ਪੰਚਾਇਤ ਅਤਰਗੜ਼੍ਹ ਦੇ ਸਰਪੰਚ ਗੁਰਧਿਆਨ ਸਿੰਘ ਔਲਖ ਅਤੇ ਪੰਚਾਇਤ ਮੈਂਬਰਾਂ ਨੇ ਕੀਤਾ।ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਵਿਦਿਆਰਥੀਆਂ ਵਿੱਚ ਬਹੁਤ ਰੌਚਿਕਤਾ ਪੈਦਾ ਹੁੰਦੀ ਹੈ ਅਤੇ ਵਿਦਿਆਰਥੀ ਉਤਸ਼ਾਹ ਨਾਲ ਜਾਣਕਾਰੀ ਪ੍ਰਾਪਤ ਕਰਦੇ ਹਨ।ਮਾਸਟਰ ਰਮਨਦੀਪ ਅਤੇ ਅਵਨੀਸ਼ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਇਸ ਮੇਲੇ ਰਾਹੀਂ ਵਿਦਿਆਰਥੀਆਂ ਨੂੰ ਸਾਇੰਸ ਦੇ ਵਿਸ਼ੇ ਨਾਲ ਜੋੜਨਾ ਹੈ।ਇਸ ਦਾ ਮੁੱਖ ਉਦੇਸ਼ ਸਰਲਤਾ ਤੇ ਰੌਚਿਕਤਾ ਪੈਦਾ ਕਰਨਾ ਹੈ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਸਰਲ ਕਰਨਾ ਹੈ।ਸਕੂਲ ਮੁਖੀ ਇੰਦਰਜੀਤ ਕੌਰ ਅਤੇ ਕੰਪਿਊਟਰ ਫੈਕਲਟੀ ਮੈਡਮ ਖੁਸ਼ਮੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਸਬੰਧੀ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਮਾਪੇ ਅਤੇ ਪਿੰਡ ਦੇ ਪਤਵੰਤੇ ਸੱਜਣ ਮੇਲਾ ਦੇਖ ਕੇ ਸਾਇੰਸ ਸਬੰਧੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ।ਸਾਇੰਸ ਅਧਿਆਪਕ ਸੰਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਵਿਗਿਆਨ ਸਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਰਹੇ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media