Tuesday, March 3, 2026

ਵਿਸ਼ੇਸ਼ ਲੋੜਾਂ ਵਾਲੇ ਵੋਟਰ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ – ਦਵਿੰਦਰ ਸਿੰਘ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਵਿਸ਼ੇਸ਼ ਲੋੜਾਂ ਵਾਲੇ ਵੋਟਰ ਲੋਕਤਾਂਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਅਗਾਮੀ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਸਮਾਜ ਦੇ ਇਸ ਵਰਗ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਹ ਪ੍ਰਗਟਾਵਾ ਦਵਿੰਦਰ ਸਿੰਘ ਜਿਲ੍ਹਾ ਆਈਕੋਨ ਨੇ ਸਹਾਇਕ ਨੋਡਲ ਅਫ਼ਸਰ (ਸਵੀਪ) ਜਸਬੀਰ ਸਿੰਘ ਗਿੱਲ ਨਾਲ ਗੱਲਬਾਤ ਦੌਰਾਨ ਕੀਤਾ।
             ਦਵਿੰਦਰ ਸਿੰਘ ਨੇ ਕਿਹਾ ਕਿ ਅੱਜ ਦਾ ਯੁੱਗ ਸੂਚਨਾ ਤਕਨੀਕ ਦਾ ਹੈ।ਇੰਟਰਨੈਟ ਅਤੇ ਸੋਸ਼ਲ ਮੀਡੀਆ ਦਾ ਨੌਜਵਾਨ ਵਰਗ ਦੱਬ ਕੇ ਉਪਯੋਗ ਕਰ ਰਿਹਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀ ਸਹੁਲਤ ਲਈ ਵੋਟਰ ਹੈਲਪਲਾਈਨ ਵਰਗੀ ਬਹੁਤ ਹੀ ਲਾਹੇਵੰਦ ਮੋਬਾਈਲ ਐਪ ਬਣਾਈ ਗਈ ਹੈ, ਜੋ ਅਸਾਨੀ ਨਾਲ ਡਾਊਨਲੋਡ ਕੀਤੀ ਜਾ ਸਕਦੀ ਹੈ।ਉਹਨਾਂ ਕਿਹਾ ਕਿ ਜੇ ਵਿਸ਼ੇਸ਼ ਲੋੜਾਂ ਵਾਲੇ ਵੋਟਰ ਚਾਹੁਣ ਤਾਂ ਇਸ ਮੋਬਾਈਲ ਐਪ ਦਾ ਲਾਹਾ ਲੈ ਕੇ ਹਰ ਜਾਣਕਾਰੀ ਘਰ ਬੈਠੇ ਹਾਸਿਲ ਕਰ ਸਕਦੇ ਹਨ।ਉਹਨਾਂ ਵਿਸ਼ੇਸ ਲੋੜਾਂ ਵਾਲੇ ਵੋਟਰਾਂ ਸਮੇਤ ਆਮ ਪਬਲਿਕ ਨੂੰ ਵੀ ਇਹ ਮੋਬਾਈਲ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।
              ਸਹਾਇਕ ਨੋਡਲ ਅਫ਼ਸਰ (ਸਵੀਪ) ਗਿੱਲ ਨੇ ਦੱਸਿਆ ਕਿ ਇਸ ਮੋਬਾਈਲ ਐਪ ਦਾ ਪ੍ਰਯੋਗ ਕਰਕੇ ਕੋਈ ਵੀ ਨਾਗਰਿਕ ਘਰ ਬੈਠੇ ਆਪਣੀ ਵੋਟ ਬਣਾਉਣ, ਕਟਵਾਉਣ, ਵੇਰਵਿਆਂ ਵਿੱਚ ਸੋਧ ਸਮੇਤ ਵਧੇਰੇ ਲੋੜੀਂਦੀ ਜਾਣਕਾਰੀ ਲੈ ਸਕਦਾ ਹੈ।ਵਿਸ਼ੇਸ਼ ਸਰਸਰੀ ਸੁਧਾਈ-2022 ਤਹਿਤ ਕੱਲ 20 ਅਤੇ ਅੱਜ 21 ਨਵੰਬਰ ਨੂੰ ਬੂਥ ਪੱਧਰ ‘ਤੇ ਸਪੈਸ਼ਲ ਕੈਂਪ ਆਯੋਜਿਤ ਹੋ ਰਹੇ ਹਨ।ਜਿਥੇ ਕੋਈ ਵੀ ਯੋਗ ਵੋਟਰ ਆਪਣੇ ਪੋਲਿੰਗ ਬੂਥ ‘ਤੇ ਜਾ ਕੇ ਬੀ.ਐਲ.ਓ ਨੂੰ ਦਸਤੀ ਫ਼ਾਰਮ ਜਮਾ ਕਰਵਾ ਸਕਦਾ ਹੈ।ਫ਼ਾਰਮ ਭਰਦੇ ਸਮੇਂ ਵੋਟ ਬਣਾਉਣ ਵਾਲਾ ਵਿਅਕਤੀ ਰੰਗੀਨ ਫ਼ੋਟੋ, ਜਨਮ ਮਿਤੀ ਅਤੇ ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਆਪਣੇ ਨਾਲ ਜ਼ਰੂਰ ਲੈ ਕੇ ਜਾਣ।ਉਹਨਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …