ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ ਦਾ ਨਿਰੀਖਣ ਕਰਨ ਲਈ
ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ ਮੀਣਾ ਵਲੋਂ ਬੂਥਾਂ ਨੇੜੇ ਪਹੁੰਚ ਕੇ ਨਿਰੀਖਣ ਕੀਤਾ ਗਿਆ।ਦੱਸਣਯੋਗ ਹੈ ਕਿ ਅੱਜ ਪੋਲਿੰਗ ਸਟੇਸ਼ਨਾਂ ਵਿੱਚ ਕੈਂਪ ਲਗਾਏ ਗਏ ਸਨ ਤਾਂ ਜੋ ਇਨਾਂ ਕੈਂਪਾਂ ਵਿੱਚ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ ਅਤੇ ਵੋਟਾਂ ਦੀ ਸੁਧਾਈ ਕੀਤੀ ਜਾ ਸਕੇ। ਨਿਰੀਖਣ ਦੌਰਾਨ ਉਨ੍ਹਾਂ ਨਵੀਆਂ ਬਣ ਰਹੀਆਂ ਵੋਟਾਂ, ਨਿਪਟਾਏ ਜਾ ਰਹੇ ਇਤਰਾਜ਼ ਅਤੇ ਬੀ.ਐਲ.ਓ ਦੀ ਹਾਜ਼ਰੀ ਚੈਕ ਕੀਤੀ।ਉਨ੍ਹਾਂ ਜਿਲਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ, ਜੋ ਕਿ ਨਿਰੀਖਣ ਮੌਕੇ ਉਨ੍ਹਾਂ ਨਾਲ ਸਨ, ਨੂੰ ਕਿਹਾ ਕਿ ਜਿਲ੍ਹੇ ਦੇ ਹਰ ਬਾਲਗ ਵਿਅਕਤੀ ਨੂੰ ਵੋਟਰ ਸੂਚੀ ਵਿੱਚ ਦਰਜ਼ ਕਰਨ ਲਈ ਕੋਸ਼ਿਸ਼ ਕੀਤੀ ਜਾਵੇ।ਉਨ੍ਹਾਂ ਵਿਦਸ਼ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਵੀ ਵੋਟਰ ਬਣਨ ਲਈ ਪ੍ਰੇਰਿਤ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਸੇਂਟ ਫਰਾਸਿਸ ਅਤੇ ਸਰਕਾਰੀ ਕਾਲਜ ਅੰਮ੍ਰਿਤਸਰ ਵਿੱਚ ਬਣੇ ਬੂਥਾਂ ‘ਤੇ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਵੇਖਿਆ।
ਜਿਲ੍ਹਾ-ਚੋਣ-ਅਫਸ਼ਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਨਾ ਮਿਤੀ 01.11.2021 ਨੂੰ ਕੀਤੀ ਜਾ ਚੁੱਕੀ ਹੈ।ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਵੋਟਰ ਸੂਚੀ ਪ੍ਰੋਗਰਾਮ ਅਨੁਸਾਰ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਮਿਤੀ 30.11.2021 ਤੱਕ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਆਮ ਜਨਤਾ ਦੀ ਸਹੂਲਤ ਲਈ 6,7,20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ‘ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਦੇ ਰਹੇ ਹਨ।ਨੌਜਵਾਨ ਆਪਣਾ ਵੋਟ ਬਣਵਾਉਣ ਲਈ, ਇਕ ਥਾਂ ਤੋਂ ਦੂਜੀ ਥਾਂ ‘ਤੇ ਆਪਣਾ ਵੋਟ ਤਬਦੀਲ ਕਰਨ ਲਈ ਜਾਂ ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੁਧਾਈ ਕਰਵਾਉਣ ਲਈ ਆਪਣੇ ਮੋਬਾਇਲ ਤੋਂ ਆਨਲਾਈਨ ਵਿਧੀ ਰਾਹੀਂ ਵੀ ਵੋਟ ਬਣਵਾ ਸਕਦੇ ਹਨ।ਇਸ ਮੌਕੇ ਐਸ.ਡੀ.ਐਮ ਟੀ ਬੈਠਿਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media