ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਸਿਲੇਬਸ ਦੀਆਂ ਪੁਸਤਕਾਂ ਪੜ੍ਹਨ ਦੇ ਨਾਲ ਨਾਲ ਵਧੀਆ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਪੜ੍ਹਨ ਦੀ ਰੁਚੀ ਵਿਕਸਤ ਕਰਨ, ਉਨਾਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਉਦੇਸ਼ ਨਾਲ ਵਿਗਿਆਨਕ ਵਿਚਾਰਾਂ ਵਾਲੀਆਂ ਪਸਤਕਾਂ ਦੀ ਪਰਦਰਸ਼ਨੀ ਲਗਾਈ ਗਈ।ਇਸ ਸਮੇਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਮੁਖੀ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਵਧੀਆ ਪੁਸਤਕਾਂ ਸਾਡੇ ਸਭ ਤੋਂ ਨੇੜਲੇ ਸੱਚੇ ਤੇ ਸਥਾਈ ਮਿੱਤਰ ਹੁੰਦੇ ਹਨ ਸਾਨੂੰ ਇਨ੍ਹਾਂ ਦੀ ਕਦਰ ਕਰਨਾ ਚਾਹੀਦੀ ਹੈ।ਉਨਾਂ ਕਿਹਾ ਕਿ ਵਿਗਿਆਨਕ ਤੇ ਤਰਕਸ਼ੀਲ ਵਿਚਾਰਾਂ ਵਾਲੀਆਂ ਪੁਸਤਕਾਂ ਸਾਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਫੋਕੀਆਂ ਵੇਲਾ ਵਿਹਾ ਚੁੱਕੀਆਂ ਰਸਮਾਂ ਦੇ ਹਨੇਰੇ ਵਿਚੋਂ ਕੱਢ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਲਿਆਉਂਦੀਆਂ ਹਨ।ਸਾਨੂੰ ਇਹ ਖੋਜ਼ੀ, ਕਾਢੀ ਤੇ ਵਧੀਆ ਇਨਸਾਨ ਬਣਨ ਵਿੱਚ ਪ੍ਰਮੁੱਖ ਹਿੱਸਾ ਪਾਉਂਦੀਆਂ ਹਨ।
ਤਰਕਸ਼ੀਲ ਆਗੂ ਚਰਨ ਕਮਲ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਦਾ ਸੁਨੇਹਾ ਦਿੱਤਾ।ਸਕੂਲ ਸਾਇੰਸ ਕੋਆਰਡੀਨੇਟਰ ਸ੍ਰੀਮਤੀ ਓਮਾ ਸ਼ਰਮਾ ਨੇ ਵੀ ਪੁਸਤਕਾਂ ਨੂੰ ਸਾਥੀ ਬਣਾਉਣ ਲਈ ਪ੍ਰੇਰਿਤ ਕੀਤਾ ਤੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਵਲੋਂ ਬੱਚਿਆਂ ਨੂੰ ਅਗਾਂਹਵਧੂ ਵਿਚਾਰਾਂ ਵਾਲੀਆਂ ਕਾਫੀ ਪੁਸਤਕਾਂ ਦਿੱਤੀਆਂ ਗਈਆਂ।ਸਕੂਲ ਪ੍ਰਿੰਸੀਪਲ ਜੋਗਾ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੁਸਤਕਾਂ ਅਨਮੋਲ ਖਜ਼ਾਨਾ ਹਨ।ਇਸ ਲਈ ਸਿਲੇਬਸ ਦੇ ਨਾਲ ਹੋਰ ਕਿਤਾਬਾਂ ਪੜ੍ਹਨ ਦੀ ਆਦਤ ਬੱਚਿਆਂ ਦੀ ਸਖਸ਼ੀਅਤ ਨੂੰ ਉਭਾਰਦੀ, ਨਿਖਾਰਦੀ ਹੈ।ਉਨ੍ਹਾਂ ਪੁਸਤਕ ਪ੍ਰਦਰਸ਼ਨੀ ਲਾਉਣ ਤੇ ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰ ਅਪਨਾਉਣ ਦਾ ਸੁਨੇਹਾ ਦੇਣ ਲਈ ਤਰਕਸ਼ੀਲ ਸੁਸਾਇਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ।
Check Also
ਸਰਹੱਦੀ ਪਿੰਡ ਮੋਦੇ ਵਿੱਚ ਜਾ ਕੇ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਬੱਚਿਆਂ ਦੀ ਕੌਂਸਲਿੰਗ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ ਸਾਹਨੀ ਵਲੋਂ ਸਰਹੱਦੀ ਪਿੰਡ …