ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਵਾਨੀਗੜ੍ਹ ਵਿਖੇ ਜ਼ਿਲ੍ਹਾ
ਪੱਧਰੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਦੀਆਂ ਵਿਦਿਆਰਥੀਆਂ ਨੇ ਭਾਗ ਲਿਆ।ਪੇਂਟਿੰਗ ਮੁਕਾਬਲੇ ਵਿੱਚ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਪੁੱਤਰੀ ਰਘਬੀਰ ਸਿੰਘ ਪਹਿਲੇ ਸਥਾਨ ‘ਤੇ ਰਹੀ ਅਤੇ ਸਲੋਗਨ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਚੇਅਰਮੈਨ ਜਗਤਾਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜ਼ਿਲ੍ਹਾ ਸੰਗਰੂਰ ਦੇ ਸੈਸ਼ਨ ਜੱਜ ਮੈਡਮ ਦੀਪਤੀ ਗੋਇਲ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਬੱਚਿਆਂ ਦੇ ਨਾਲ ਗਈਆਂ ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਦੀਆਂ ਟੀਚਰਾਂ ਸ੍ਰੀਮਤੀ ਸੁਸ਼ੀਲ ਕੁਮਾਰੀ ਅਤੇ ਸ੍ਰੀਮਤੀ ਸੋਨੂੰ ਬਾਂਸਲ ਨੂੰ ਵਧਾਈ ਦਿੱਤੀ।ਜੇਤੂ ਵਿਦਿਆਰਥੀਆਂ ਦੇ ਸਕੂਲ ਪੁੱਜਣ ‘ਤੇ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਵੀ ਪ੍ਰੇਰਿਤ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media