Sunday, March 29, 2026

ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈਆਂ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ।
                    ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਂਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਆਦਿ ਤਿੰਨਾਂ ਸ਼ਖ਼ਸੀਅਤਾਂ ਨੇ ਹੀ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ, ਉਥੇ ਹੀ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ।ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਂਪੁਰਖ ਸਨ।
                ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕੌਮ ਨੂੰ ਅਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰਨ ਲਈ ਕਿਹਾ।ਤਿੰਨਾਂ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
                ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਗੁਰਪ੍ਰਤਾਪ ਸਿੰਘ ਵਿਧਾਇਕ, ਹਰਭਜਨ ਸਿੰਘ ਮਸਾਣਾਂ, ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਮਰਜੀਤ ਸਿੰਘ, ਆਗਿਆਕਾਰ ਸਿੰਘ ਵਡਾਲਾ, ਚਰਨਜੀਤ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਬੈਂਸ, ਬਾਬਾ ਪ੍ਰਿਤਪਾਲ ਸਿੰਘ ਹੁਸ਼ਿਆਰਪੁਰ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਸੀਂਘੜਾ, ਬਾਬਾ ਕਾਨ੍ਹ ਸਿੰਘ ਗੋਨੇਆਣਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਭਗਵਾਨ ਸਿੰਘ, ਬਾਬਾ ਕਰਮਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਡਾ. ਸੁਖਬੀਰ ਸਿੰਘ, ਕੰਵਰਚੜ੍ਹਤ ਸਿੰਘ ਗਿੱਲ, ਦਿਲਰਾਜ ਸਿੰਘ ਗਿੱਲ, ਬੀਬੀ ਤੇਜਿੰਦਰ ਕੌਰ, ਬੀਬੀ ਜਗਜੀਤ ਕੌਰ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …