ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ
ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੰਪੀਟੈਂਟ ਐਨਰਜ਼ੀ ਮੋਹਾਲੀ ਅਤੇ ਕਿਉਕਰ ਐਚ.ਆਰ ਕੰਪਨੀਆਂ ਨੇ ਭਾਗ ਲਿਆ।
ਉਹਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 34 ਵਿਚੋਂ 14 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਜਿਲ੍ਹਾ ਰੋਜਗਾਰ ਅਫਸਰ ਵਲੋਂ ਦੱਸਿਆ ਕਿ 10 ਦਸੰਬਰ 2021 ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਲਗਾਏ ਜਾਣਗੇ।ਜਿਸ ਵਿੱਚ ਉਹ ਕੰਪਨੀਆਂ ਵੀ ਸ਼ਮੂਲੀਅਤ ਕਰਨਗੀਆਂ ਜਿਹਨਾਂ ਵਲੋਂ 20000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆ ਸਕਦੇ ਹਨ।ਵਧੇਰੇ ਜਾਣਕਾਰੀ ਲਈ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media