ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕਣਕਵਾਲ ਭੰਗੂਆਂ ਵਿਖੇ ਬੱਚਿਆਂ ਦਾ ਮਨੋਬਲ ਵਧਾਉਣ ਲਈ ਸਹਿ
ਵਿੱਦਿਅਕ ਮੁਕਾਬਲੇ ਕਰਵਾਏ ਗਏ।ਕਲੱਸਟਰ ਕਣਕਵਾਲ ਅਧੀਨ ਆਉਂਦੇ 8 ਸਕੂਲਾਂ ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ ਪੰਜਾਬੀ ਜ਼ੈਲ ਪਿੰਨ ਤੇ ਕ਼ਲਮ ਨਾਲ, ਸੁੰਦਰ ਲਿਖਾਈ ਅੰਗਰੇਜ਼ੀ, ਹਿੰਦੀ ਕਵਿਤਾ, ਗਾਇਨ, ਭਾਸ਼ਣ ਮੁਕਾਬਲੇ, ਪੜਣ ਮੁਕਾਬਲੇ, ਬੋਲ ਲਿਖਤ ਮੁਕਾਬਲੇ ਆਮ ਗਿਆਨ ਦੇਣ ਦੇ ਮੁਕਾਬਲੇ ਸ਼ਾਮਲ ਸਨ।ਇਨ੍ਹਾਂ ਮੁਕਾਬਲ਼ਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਦੇ ਬੱਚਿਆਂ ਨੇ 6 ਪੁਜੀਸ਼ਨਾਂ ਹਾਸਿਲ ਕਰਕੇ ਆਪਣੇ ਸਕੂਲ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ।
ਮੁਕਾਬਲਿਆਂ ਵਿੱਚ ਜੇਤੂ ਬੱਚੇ ਅਮਨਦੀਪ ਕੌਰ , ਨਵਦੀਪ ਕੌਰ, ਏਕਮਨੂਰ ਕੌਰ ਨੇ ਪਹਿਲੀਆਂ ਪੁਜੀਸ਼ਨਾਂ ਅਤੇ ਅਕਾਸ਼ਦੀਪ ਸਿੰਘ, ਅਜੇ ਕੁਮਾਰ ਅਤੇ ਜੈਨਿਸ ਕੌਰ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ।ਸਾਰੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ, ਮੈਡਮ ਵੀਰਪਾਲ ਕੌਰ, ਮੈਡਮ ਰਜ਼ਨੀ, ਮੈਡਮ ਮਨਪ੍ਰੀਤ ਕੌਰ, ਸੁਖਚੈਨ ਸਿੰਘ ਆਦਿ ਹਾਜ਼ਰ ਸਨ ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media