ਅੰਮ੍ਰਿਤਸਰ, 26 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ 6 ਦਸੰਬਰ ਨੂੰ ਦਪਹਿਰ 12 ਵਜੇ ਡਾ. ਬੀ.ਆਰ. ਅੰਬੇਦਕਰ: ਸਮਾਜਿਕ, ਆਰਥਿਕ ਅਤੇ ਰਾਜਤੀਤਿਕ ਸੁਧਾਰਕ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿਚ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰਾਲੇ ਦੇ ਕੈਬਨਿਟ ਮੰਤਰੀ, ਡਾ. ਰਾਜ ਕੁਮਾਰ ਵੇਰਕਾ ਮੁੱਖ ਮਹਿਮਾਨ ਹੋਣਗੇ।
ਸੈਮੀਨਾਰ ਦੇ ਡਾਇਰੈਕਟਰ ਅਤੇ ਡਾ. ਬੀ.ਆਰ ਅੰਬੇਦਕਰ ਚੇਅਰ ਦੇ ਪ੍ਰੋਫੈਸਰ ਡਾ. ਕੁਲਦੀਪ ਕੌਰ ਨੇ ਦੱਸਿਆ ਕਿ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਕਰਨਗ। ਉਨ੍ਹਾਂ ਦੱਸਿਆ ਕਿ ਡਾ. ਬੀ.ਆਰ ਅੰਬੇਦਕਰ ਅਤੇ ਰਾਜਨੀਤੀ ਵਿਗਿਆਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਆਰ.ਕੇ, ਪੁਰੀ ਮੁੱਖ ਭਾਸ਼ਣ ਦੇਣ ਜਦੋਂਕਿ ਸਮਾਪਤੀ ਸਮਾਰੋਹ ਮੌਕੇ ਪ੍ਰੋਫੈਸਰ ਆਫ ਐਮੀਨੈਂਸ ਪ੍ਰੋ. ਡਾ. ਰਣਜੀਤ ਸਿੰਘ ਘੁੰਮਣ ਭਾਸ਼ਣ ਦੇਣਗੇ।
Check Also
ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …