ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ
ਕਾਰੋਬਾਰ ਬਿਊਰੋ ਵਿਖੇ 29-11-2021 ਨੂੰ ਸਥਾਨਕ ਰੋਜ਼ਗਾਰ ਬਿਊਰੋ ਵਿਖੇ ਹਾਈਐਂਡ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਵਲੋਂ ਪ੍ਰਾਰਥੀਆਂ ਨੂੰ ਘੱਟੋ-ਘੱਟ 2.40 ਲੱਖ ਸਲਾਨਾ ਤਨਖ਼ਾਹ ਦੀ ਪੇਸ਼ਕਸ਼ ਕੀਤੀ ਜਾਵੇਗੀ।ਇਸ ਪਲੇਸਮੈਂਟ ਕੈਂਪ ਵਿੱਚ ਜਸਟ ਡਾਇਲ ਕੰਪਨੀ ਵਲੋਂ ਬਿਜਨਸ ਡਿਵੈਲਪਮੈਂਟ ਐਗਜੀਕਿਊਟਿਵ ਅਤੇ ਅਤੇ ਟੈਲੀਸੇਲਜ਼ ਦੇ ਪ੍ਰੋਫਾਇਲ ਲਈ ਪ੍ਰਾਰਥੀ ਦੀ ਇੰਟਰਵਿਊ ਲਈ ਜਾਵੇਗੀ। ਜਸਟ ਡਾਇਲ ਵਲੋਂ ਇਨਾਂ ਅਸਾਮੀਆਂ ਲਈ ਪ੍ਰਤੀ ਮਹੀਨਾ ਤਨਖ਼ਾਹ 17000 ਤੋਂ ਲੈ ਕੇ 25000 ਤੈਅ ਕੀਤੀ ਗਈ ਹੈ।ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦਾ ਗਰੈਜੂਏਟ ਹੋਣਾ ਲਾਜ਼ਮੀ ਹੈ ਅਤੇ ਉਮਰ 30 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ ।ਇਸ ਤੋਂ ਇਲਾਵਾ ਐਸ.ਜੀ.ਐਨ.ਆਈ ਕੰਪਨੀ ਵਲੋਂ ਕਸਟਰਮ ਸਪੋਟ ਐਸੋਸੀਏਟ ਅਤੇ ਬਾਇਜ਼ੂਸ ਕੰਪਨੀ ਵਲੋਂ ਰਜਿਸਟਰੇਸ਼ਨ ਐਸੋਸੀਏਟ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।ਇਨ੍ਹਾਂ ਅਸਾਮੀਆਂ ਲਈ ਵੀ ਗਰੈਜੂਏਸ਼ਨ ਲਾਜ਼ਮੀ ਹੈ ਅਤੇ ਤਨਖ਼ਾਹ 17000 ਤੋਂ 22000 ਤੱਕ ਦਿੱਤੀ ਜਾਵੇਗੀ।ਇਸ ਹਾਈਐਂਡ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਦੇ ਚਾਹਵਾਨ 29-11-2021 ਨੂੰ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media