ਸਮਰਾਲਾ, 28 ਨਵੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਘੁਲਾਲ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਨੂੰ ਪ੍ਰਵਾਸੀ ਭਾਰਤੀ ਅਤੇ ਦਾਨੀ
ਅਵਤਾਰ ਸਿੰਘ ਕੈਨੇਡਾ ਪੁੱਤਰ ਪ੍ਰਤਾਪ ਸਿੰਘ ਪਨਫੇਰ ਵਲੋਂ ਦਵਾਈਆਂ ਅਤੇ ਹੋਰ ਜਰੂਰੀ ਸਮਾਨ ਦਾਨ ਦਿੱਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਹ ਦਵਾਈਆਂ ਅਤੇ ਹੋਰ ਜਰੂਰੀ ਸਮਾਨ ਐਚ.ਐਮ.ਓ ਡਾ. ਰਵਿੰਦਰ ਸਿੰਘ ਦੇ ਹਵਾਲੇ ਕੀਤਾ ਗਿਆ।ਮਾ. ਪੁਖਰਾਜ ਸਿੰਘ ਘੁਲਾਲ ਨੇ ਕਿਹਾ ਕਿ ਅਵਤਾਰ ਸਿੰਘ ਕੈਨੇਡਾ ਵਾਸੀ ਪਹਿਲਾਂ ਵੀ ਕਈ ਵਾਰੀ ਅਜਿਹੀ ਸੇਵਾ ਨਿਭਾਅ ਚੁੱਕੇ ਹਨ ਤਾਂ ਜੋ ਪਿੰਡ ਅਤੇ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲ ਸਕਣ।ਉਨ੍ਹਾਂ ਡਿਸਪੈਂਸਰੀ ਦੇ ਪ੍ਰਬੰਧਕਾਂ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਸਾਡੇ ਪ੍ਰਵਾਸੀ ਭਰਾ ਸੇਵਾ ਨਿਭਾਉਂਦੇ ਰਹਿਣਗੇ।ਐਚ.ਐਮ.ਓ ਡਾ. ਰਵਿੰਦਰ ਸਿੰਘ ਨੇ ਅਵਤਾਰ ਸਿੰਘ ਵਾਸੀ ਕੈਨੇਡਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਦਾਨੀ ਸੱਜਣਾ ਸਦਕਾ ਹੀ ਸਰਕਾਰੀ ਡਿਸਪੈਂਸਰੀਆਂ ਵਿੱਚ ਹੋਰ ਵਧੇਰੇ ਸੁਚੱਜੀਆਂ ਸਹੂਲਤਾਂ ਮਿਲ ਰਹੀਆਂ ਹਨ ਅਤੇ ਲੋੜਵੰਦ ਮਰੀਜ਼ਾਂ ਦਾ ਮੁਫਤ ਤੇ ਵਧੀਆ ਇਲਾਜ਼ ਹੋ ਜਾਂਦਾ ਹੈ।ਉਨ੍ਹਾਂ ਸਹਿਯੋਗ ਲਈ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਅਵਤਾਰ ਸਿੰਘ ਕੈਨੇਡਾ, ਪ੍ਰਤਾਪ ਸਿੰਘ ਪਨਫੇਰ, ਕੁਲਦੀਪ ਸਿੰਘ ਡਿਸਪੈਂਸਰ, ਗੁਰਮੁੱਖ ਸਿੰਘ, ਹਰਮਿੰਦਰ ਸਿੰਘ ਸਾਬਕਾ ਪੰਚ, ਸਤਵਿੰਦਰ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ, ਡਾ. ਦਿਆਲ ਸਿੰਘ ਖੱਟਰਾਂ, ਮਾ. ਸੁਰਿੰਦਰ ਸਿੰਘ, ਕ੍ਰਿਸ਼ਨ ਲਾਲ ਵਰਮਾ, ਨਾਇਬ ਸਿੰਘ ਸਾਬਕਾ ਡਿਸਪੈਂਸਰ ਘੁਲਾਲ, ਡਾ. ਹਰਜੀਤ ਸਿੰਘ, ਹਰਪ੍ਰੀਤ ਸਿੰਘ ਪੰਚ ਅਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media