ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਦੀ ਅਗਵਾਈ ਹੇਠ ਅੱਜ ਪਿੰਡ
ਗੰਢੂਆਂ ਦੇ ਖੇਤ ਮਜ਼ਦੂਰ ਮਰਦ ਔਰਤਾਂ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 23 ਨਵੰਬਰ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਮੀਟਿੰਗ ਕਰਕੇ ਮਜ਼ਦੂਰ ਬੇਘਰੇ ਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਲਈ, ਪੁੱਟੇ ਗਏ ਬਿਜਲੀ ਮੀਟਰ ਮੁੜ ਜੋੜਨ ਲਈ ਸਹਿਕਾਰੀ ਸਭਾਵਾਂ `ਚ 25 ਪ੍ਰਤੀਸ਼ਤ ਰਾਖਵਾਂਕਰਨ ਰਾਹੀਂ 50000 ਰੁਪਏ ਪ੍ਰਤੀ ਪਰਿਵਾਰ ਨੂੰ ਕਰਜ਼ਾ ਦੇਣ ਦੀਆਂ ਮੰਗਾਂ ਸਮੇਤ ਹੋਰ ਕਈ ਅਹਿਮ ਮੰਗਾਂ ‘ਤੇ ਹਾਂ ਪੱਖੀ ਹੁੰਗਾਰਾ ਭਰਿਆ ਸੀ।ਇਨ੍ਹਾਂ ਮੰਗਾਂ ਦਾ ਹੱਲ ਕਰਵਾਉਣ ਲਈ ਖੇਤ ਮਜ਼ਦੂਰਾਂ ਨੂੰ ਵਿਸ਼ਾਲ ਏਕਤਾ ਰਾਹੀਂ ਸਿਰੜੀ ਅਤੇ ਲੰਮੇ ਸੰਘਰਸ਼ ਕਰਨੇ ਪੈਣਗੇ।ਹਰਭਗਵਾਨ ਸਿੰਘ ਮੂਨਕ ਨੇ ਕਿਹਾ ਕਿ ਮਜ਼ਦੂਰਾਂ ਵਲੋਂ ਆਉਣ ਵਾਲੀ 12 ਦਸੰਬਰ ਨੂੰ ਪੰਜਾਬ ਭਰ `ਚ ਰੇਲਾਂ ਦਾ ਤਿੰਨ ਘੰਟੇ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਖੇਤ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਭਲਕੇ ਪਿੰਡ ਗੰਢੂਆਂ ‘ਚ ਮੁਜ਼ਾਹਰਾ ਵੀ ਕੀਤਾ ਜਾਵੇਗਾ।ਇਸ ਮੌਕੇ ਭੋਲਾ ਸਿੰਘ, ਬਹਾਦਰ ਸਿੰਘ ਇਕਾਈ ਪ੍ਰਧਾਨ, ਗੁਲਾਬ ਕੌਰ ਤੇ ਵੱਡੀ ਗਿਣਤੀ ‘ਚ ਮਜ਼ਦੂਰ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media