Saturday, July 25, 2026

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ।ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ ਅਤੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਸਮਾਗਮ ਦੌਰਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
                  ਇਸ ਮੌਕੇ ਅੰਤ੍ਰਿੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਰਵਿੰਦਰ ਸਿੰਘ ਖਾਲਸਾ, ਹਰਪਾਲ ਸਿੰਘ ਜੱਲ੍ਹਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸੁਖਬੀਰ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ, ਭਾਈ ਮਰਦਾਨਾ ਜੀ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਖਾਨ ਗੋਰੀਆ, ਤਰਸੇਮ ਸਿੰਘ, ਅਮਰੀਕ ਸਿੰਘ, ਮੁਸਤਾਕ ਅਲੀ, ਸਰਦਾਰਾ ਸਿੰਘ, ਗੁਰਿੰਦਰਪਾਲ ਸਿੰਘ, ਭਾਈ ਸਈਅਦ ਸਿਮਰ ਸਿੰਘ ਆਦਿ ਮੌਜ਼ੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …